ਖਡੂਰ ਸਾਹਿਬ: ਲੋਕ ਸਭਾ ਚੋਣਾਂ ਵਿੱਚ ਸਿਰਫ 10 ਦਿਨ ਦਾ ਸਮਾਂ ਹੀ ਬਚਿਆ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਤੇ ਉਮੀਦਵਾਰ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਖਡੂਰ ਸਾਹਿਬ ਹਲਕੇ ਤੋਂ ਪੀਡੀਏ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵੀ ਪਿੰਡ ਪੱਧਰ 'ਤੇ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕਰ ਰਹੇ ਹਨ। ਆਪਣੇ ਚੋਣ ਪ੍ਰਚਾਰ ਦੌਰਾਨ ਬੀਬੀ ਖਾਲੜਾ ਨੇ ਉਹਨਾਂ ਦੇ ਵਿਰੋਧੀ ਕਾਂਗਰਸੀ ਤੇ ਅਕਾਲੀ ਉਮੀਦਵਾਰਾਂ 'ਤੇ ਤਿੱਖੇ ਹਮਲੇ ਕੀਤੇ। ਪਿਛਲੇ ਦਿਨੀਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ 'ਦਸਤਾਰ ਦੀ ਲਾਜ ਰੱਖਣ ਲਈ ਉਹਨਾਂ ਨੂੰ ਵੋਟ ਦੇਣ' ਵਾਲੇ ਬਿਆਨ 'ਤੇ ਬੋਲਦਿਆਂ ਬੀਬੀ ਖਾਲੜਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲਾ ਡਿੰਪਾ ਦਾ ਚਿਹਰਾ ਕਿਹੜਾ ਲੋਕਾਂ ਨੂੰ ਭੁੱਲ ਗਿਆ ਹੈ, ਜੋ ਉਸ ਨੂੰ ਵੋਟ ਦੇਣਗੇ।
ਬੀਬੀ ਜਗੀਰ ਕੌਰ ਖ਼ੁਦ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ: ਬੀਬੀ ਖਾਲੜਾ - LOK SABHA
ਲੋਕ ਸਭ ਚੋਣਾਂ ਨੂੰ ਦੇਖਦਿਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਖਡੂਰ ਸਾਹਿਬ ਤੋਂ ਪੀਡੀਏ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਵੀ ਆਪਣੇ ਹੱਕ ਵਿਚ ਚੋਣ ਪ੍ਰਚਾਰ ਕੀਤਾ।
ਬੀਬੀ ਪਰਮਜੀਤ ਕੌਰ ਖਾਲੜਾ
ਬੀਬੀ ਖਾਲੜਾ ਮੁਤਾਬਕ ਕਾਂਗਰਸੀ ਉਮੀਦਵਾਰ ਸੱਤਾ ਦੇ ਨਸ਼ੇ ਵਿੱਚ ਲੋਕਾਂ ਨੂੰ ਧਮਕਾ ਰਹੇ ਹਨ। ਉੱਥੇ ਹੀ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਹਲਕੇ ਵਿੱਚ ਲੋਕਾਂ ਦਾ ਵਿਰੋਧ ਦੇਖ ਕੇ ਹੁਣ ਬੀਬੀ ਜਗੀਰ ਕੌਰ ਖ਼ੁਦ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਕਾਂਗਰਸੀ ਹੋਟਲਾਂ-ਰੈਸਟੋਰੇਂਟਾਂ ਵਿੱਚ ਸ਼ਰਾਬ ਤੇ ਰੋਟੀ ਨਾਲ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹੇ ਹਨ।