ਅੰਮ੍ਰਿਤਸਰ :ਨਸ਼ੇ ਤਸਕਰੀ ਤੇ ਨਸ਼ਾ ਮਿਲਣ ਦੀਆਂ ਲਾਗਾਤਾਰ ਘਟਨਾਵਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸਖਤੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਅੱਜ ਕਈ ਥਾਈਂ ਨਸ਼ੇ ਦੇ ਖਿਲਾਫ ਅਭਿਆਨ ਚਲਾਇਆ ਗਿਆ ਹੈ। ਪੁਲਿਸ ਵਲੋਂ ਲੋਕਾਂ ਦੇ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਉੱਤੇ ਪੁਲਿਸ ਬਲ ਵੀ ਵੱਡੀ ਸੰਖਿਆਂ ਵਿੱਚ ਮੌਜੂਦ ਰਿਹਾ ਹੈ। ਜਾਣਕਾਰੀ ਮੁਤਾਬਿਕ ਲਗਾਤਾਰ ਪੰਜਾਬ ਵਿੱਚ ਵਧ ਰਹੀ ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਨੂੰ ਰੋਕਿਆਂ ਅਤੇ ਉਨ੍ਹਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਇਹ ਸਾਰੀ ਕਾਰਵਾਈ ਕੀਤੀ ਜਾ ਰਹੀ ਹੈ।
ਲੋਕਾਂ ਦੇ ਸਮਾਨ ਦੀ ਵੀ ਫਰੋਲਾ-ਫਰਾਲੀ:ਇਸੇ ਕੜੀ ਵਿੱਚ ਅੰਮ੍ਰਿਤਸਰ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਸ ਦੌਰਾਨ ਵੱਡੀ ਸੰਖਿਆ ਵਿੱਚ ਪੁਲਿਸ ਫੋਰਸ ਨੇ ਕਈ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਜਾ ਕੇ ਖਾਸਤੌਰ ਉੱਤੇ ਜਾਂਚ ਕੀਤੀ ਹੈ। ਇਸ ਤੋਂ ਇਲਾਵਾ ਲੋਕਾਂ ਦੇ ਘਰਾਂ ਦਾ ਸਮਾਨ ਵੀ ਫਰੋਲਿਆ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਨਸ਼ਾ ਲੁਕੇ ਨਾ ਰੱਖਿਆ ਗਿਆ ਹੋਵੇ। ਦੂਜੇ ਪਾਸੇ ਪੁਲਿਸ ਵਲੋਂ ਪੁੱਛਗਿੱਛ ਵੀ ਕੀਤੀ ਗਈ ਹੈ।