ਪੰਜਾਬ

punjab

ETV Bharat / state

ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ !

ਸੋਮਵਾਰ ਨੂੰ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ, ਕਾਂਗਰਸ ਦੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਕਾਂਗਰਸ ਦਿਹਾਤੀ ਐਸ.ਸੀ ਮੋਰਚਾ ਦੇ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਵੱਡਾ ਝਟਕਾ
ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਵੱਡਾ ਝਟਕਾ

By

Published : Sep 6, 2021, 5:08 PM IST

ਅੰਮ੍ਰਿਤਸਰ:ਜਿੱਥੇ ਇੱਕ ਪਾਸੇ 2022 ਵਿਧਾਨ ਸਭਾ ਚੋਣਾਂ ਦਾ ਵਿਗੁਲ ਵੱਜ ਚੁੱਕਿਆ ਹੈ, ਉਧਰ ਹੀ ਪਾਰਟੀਆਂ ਵਰਕਰਾਂ ਦੀ ਅਦਲਾ ਬਦਲੀ ਦਾ ਦੌਰ ਵੀ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ, ਕਾਂਗਰਸ ਦੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਕਾਂਗਰਸ ਦਿਹਾਤੀ ਐਸ.ਸੀ ਮੋਰਚਾ ਦੇ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਬਿਕਰਮ ਮਜੀਠੀਆ ਨੇ ਕਿਹਾ ਕਿ ਸਾਰੇ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਨਾਖੁਸ਼ ਹਨ। ਕਾਂਗਰਸ ਸਰਕਾਰ ਦੇ 4 ਮੰਤਰੀ ਅਹੁਦੇ ਦੀ ਲਾਲਸਾ ਵਿੱਚ ਲੱਗੇ ਹੋਏ ਹਨ ਅਤੇ ਕਾਂਗਰਸ ਤਿੰਨ ਹਿੱਸਿਆਂ ਵਿੱਚ ਵੰਡੀ ਹੋਈ ਹੈ। ਮੈਂ ਮੁਜ਼ੱਫਰਨਗਰ ਸ਼ਹਿਰ ਵਿੱਚ ਹੋਏ ਕਿਸਾਨਾਂ ਦੇ ਸਮੂਹ ਵਿੱਚ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ।

ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਵੱਡਾ ਝਟਕਾ

ਜਿੱਥੇ ਕਿਸਾਨਾਂ ਨੇ ਏਕਤਾ ਦਾ ਸਬੂਤ ਦਿੱਤਾ ਹੈ। ਅਕਾਲੀ ਦਲ ਦਾ ਕਿਸਾਨਾਂ ਵੱਲੋਂ ਵਿਰੋਧ 'ਤੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ। ਪਰ ਉਨ੍ਹਾਂ ਵਿੱਚ ਵਿਰੋਧ ਕਰ ਰਹੇ ਕਿਸਾਨ ਕਾਂਗਰਸੀ ਹਨ। ਮੈਂ ਇਹ ਤਸਵੀਰਾਂ ਵਿੱਚ ਦੱਸਿਆ ਹੈ, ਕਿ ਪੰਜਾਬ ਵਿੱਚ ਮਾਹੌਲ ਡਰਾਉਣ ਵਾਲਾ ਬਣਾਇਆ ਜਾਂ ਰਿਹਾ ਹੈ। ਇਹ ਇੱਕ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਾਜ਼ਿਸ਼ ਹੈ।

ਇਹ ਵੀ ਪੜ੍ਹੋ:-ਮੁਜੱਫਰਨਗਰ ਮਹਾਪੰਚਾਇਤ ਕਾਮਯਾਬ-ਟਿਕੈਤ

ABOUT THE AUTHOR

...view details