ਪੰਜਾਬ

punjab

ETV Bharat / state

ਸੁੱਚਾ ਸਿੰਘ ਲੰਗਾਹ ਦੀ ਮਾਫੀ 'ਤੇ ਬੋਲੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਕਿਹਾ... - ਲੰਗਾਹ ਦੀ ਮਾਫੀ ਨਾਲ ਕੋਈ ਸਬੰਧ ਨਹੀਂ ਰਾਜ ਕੁਮਾਰ ਵੇਰਕਾ

ਸੁੱਚਾ ਸਿੰਘ ਲੰਗਾਹ ਦੀ ਮਾਫੀ 'ਤੇ ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਾਡੇ ਇਸ ਨਾਲ ਕੋਈ Big statement of apology of Sucha Singh Langah ਸਬੰਧ ਨਹੀਂ ਹੈ। Big statement of BJP leader Dr Raj Kumar Verka

Big statement of BJP leader Dr Raj Kumar Verka
Big statement of BJP leader Dr Raj Kumar Verka

By

Published : Nov 27, 2022, 3:17 PM IST

ਅੰਮ੍ਰਿਤਸਰ: ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਅਸ਼ਲੀਲ ਵੀਡੀਓ ਮਾਮਲੇ ਉੱਤੇ ਲੰਗਾਹ ਨੂੰ ਤਨਖਾਹੀਆਂ ਕਰਾਰ ਦਿੱਤਾ ਗਿਆ ਅਤੇ ਕਿਸੇ ਵੀ ਗੁਰਦੁਆਰਾ ਕਮੇਟੀ ਮੈਂਬਰ ਬਣਨ ਉੱਤੇ ਵੀ ਰੋਕ ਲਗਾ ਦਿੱਤੀ ਅਤੇ ਧਾਰਮਿਕ ਸਜ਼ਾ ਸੁਣਾਈ। ਇਸ ਤੋਂ ਬਾਅਦ ਲਗਾਤਾਰ ਅਕਾਲੀ ਦਲ ਦੇ ਵਿਧਾਇਕ ਬੋਲ ਰਹੇ ਹਨ ਕਿ ਇਸ ਪਿੱਛੇ ਭਾਜਪਾ ਦਾ ਹੱਥ ਹੈ। Big statement of BJP leader Dr Raj Kumar Verka ਪਰ ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਾਡੇ ਇਸ ਨਾਲ ਕੋਈ ਸਬੰਧ ਨਹੀਂ ਹੈ।

ਇਸ ਉੱਤੇ ਟਿੱਪਣੀ ਕਰਦੇ ਹੋਏ ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਇਹ ਭਾਜਪਾ ਦਾ ਕੋਈ ਵੀ ਸਬੰਧ ਨਹੀਂ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਸੇ ਨੂੰ ਮੁਆਫੀ ਦੇਣੀ Big statement of apology of Sucha Singh Langah ਹੈ ਜਾਂ ਨਹੀਂ ਇਸ ਨਾਲ ਭਾਜਪਾ ਦਾ ਕੋਈ ਵੀ ਲੈਣ ਦੇਣ ਨਹੀਂ ਹੈ। ਓਹਨਾਂ ਨੇ ਕਿਹਾ ਕਿ ਅਕਾਲੀ ਦਲ ਇਸ ਲਈ ਪ੍ਰੇਸ਼ਾਨ ਹੈ ਕਿ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਦੇ ਹੁਕਮ ਤੋਂ ਬਿਨ੍ਹਾਂ ਇਹ ਫੈਸਲਾ ਕਿਵੇਂ ਲਿਆ ਅਕਾਲੀ ਦਲ ਇਸ ਤੋਂ ਪ੍ਰੇਸ਼ਾਨ ਹੈ।

ਸੁੱਚਾ ਸਿੰਘ ਲੰਗਾਹ ਦੀ ਮਾਫੀ 'ਤੇ ਬੋਲੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ

ਇਸ ਤੋਂ ਇਲਾਵਾ ਅੱਗੇ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਚਾਹੁੰਦੇ ਹਨ ਕਿ ਅਕਾਲੀ ਦਲ ਦੇ ਹੁਕਮ ਤੋਂ ਬਿਨਾਂ ਐਸਜੀਪੀਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਨਾ ਚੱਲੇ। ਉਨਾਂ ਕਿਹਾ ਕਿ ਭਾਜਪਾ ਦਾ ਆਗੂ ਹੋਣ ਦੇ ਨਾਤੇ ਮੈਂ ਸਮਝਦਾ ਹਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਦੇ ਫੈਸਲੇ ਅਤੇ ਸਾਨੂੰ ਕਿਸੇ ਵੀ ਤਰੀਕੇ ਦਾ ਕੋਈ ਵੀ ਕਿੰਤੂ ਪ੍ਰੰਤੂ ਕਰਨਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ ਦੇ ਉੱਪਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਉਪਰ 2017 ਦੇ ਵਿਚ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਥ 'ਚੋਂ ਛੇਕ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਅਕਾਲੀ ਦਲ ਦੇ ਆਗੂ ਇਸ ਪਿੱਛੇ ਭਾਜਪਾ ਦੀ ਸਾਜ਼ਿਸ਼ ਦੱਸ ਰਹੇ ਹਨ।


ਇਹ ਵੀ ਪੜੋ:-ਪੰਜਾਬ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਬਿਲਡਿੰਗਾਂ

ABOUT THE AUTHOR

...view details