ਪੰਜਾਬ

punjab

ETV Bharat / state

ਅੰਮ੍ਰਿਤਸਰ 'ਚ ਭਾਜਪਾ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿੱਚ ਕੱਢੀ ਬਾਈਕ ਰੈਲੀ - CAA support

ਅੰਮ੍ਰਿਤਸਰ ਵਿਖੇ ਭਾਰਤੀ ਜਨਤਾ ਯੂਵਾ ਮੋਰਚਾ ਅੰਮ੍ਰਿਤਸਰ ਨੇ ਰਾਸ਼ਟਰੀ ਯੁਵਾ ਦਿਵਸ ਮੌਕੇ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿੱਚ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ ਵਿੱਚ ਬੀਜੇਪੀ ਦੇ ਵਰਕਰਾਂ ਨੇ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਬਾਰੇ ਵਿਰੋਧੀ ਧਿਰਾਂ ਵੱਲੋਂ ਭੜਕਾਏ ਜਾਣ ਦੀ ਗੱਲ ਆਖੀ।

ਭਾਜਪਾ ਬਾਈਕ ਰੈਲੀ
ਭਾਜਪਾ ਬਾਈਕ ਰੈਲੀ

By

Published : Jan 13, 2020, 2:39 AM IST

ਅੰਮ੍ਰਿਤਸਰ: ਭਾਰਤੀ ਜਨਤਾ ਯੂਵਾ ਮੋਰਚਾ ਅੰਮ੍ਰਿਤਸਰ ਨੇ ਰਾਸ਼ਟਰੀ ਯੁਵਾ ਦਿਵਸ ਮੌਕੇ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿੱਚ ਜਾਗਰੂਕਤਾ ਰੈਲੀ ਕੱਢੀ। ਇਸ ਮੌਕੇ ਅੰਮ੍ਰਿਤਸਰ ਦੇ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਵਿੱਚ ਬਾਈਕ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਬਾਰੇ ਜਾਗਰੂਕ ਕੀਤਾ ਗਿਆ।

ਭਾਜਪਾ ਬਾਈਕ ਰੈਲੀ

ਇਸ ਮੌਕੇ ਸੰਬੋਧਨ ਕਰਦਿਆਂ ਸੁਰੇਸ਼ ਮਹਾਜਨ ਨੇ ਕਿਹਾ ਕਿ ਇਹ ਬਾਈਕ ਰੈਲੀ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਬਾਰੇ ਜਾਗਰੂਕ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੌਤਮ ਅਰੋੜਾ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਦੀ ਟੀਮ ਲੋਕਾਂ ਦੇ ਵਿੱਚ ਜਾ ਕੇ ਲੋਕਾਂ ਨੂੰ ਦੱਸੇਗੀ ਕਿ ਨਾਗਰਿਕਤਾ ਕਾਨੂੰਨ ਲੋਕਾਂ ਦੇ ਹਿੱਤ ਵਿੱਚ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਾਗਰਿਕਤਾ ਕਾਨੂੰਨ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਹੈ ਨਾ ਕਿ ਨਾਗਰਿਕਤਾ ਵਾਪਿਸ ਲੈਣ ਲਈ।

ਇਹ ਵੀ ਪੜ੍ਹੋ: ਦੰਗਾ ਭੜਕਾਉਣ ਦੇ ਦੋਸ਼ 'ਚ ਭਗਵੰਤ ਮਾਨ ਸਣੇ AAP ਦੇ 800 ਵਰਕਰਾਂ ਖ਼ਿਲਾਫ਼ ਕੇਸ ਦਰਜ

ਹੋਰ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਕਾਂਗਰਸ ਅਤੇ ਹੋਰ ਪਾਰਟੀਆਂ ਵੱਲੋਂ ਲੋਕਾਂ ਨੂੰ ਇਸ ਕਾਨੂੰਨ ਬਾਰੇ ਗੁਮਰਾਹ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਉਨ੍ਹਾਂ ਪਾਰਟੀਆਂ ਦੀਆਂ ਗੱਲਾਂ ਵਿੱਚ ਨਾ ਆਉਣ ਅਤੇ ਇਸ ਕਾਨੂੰਨ ਨੂੰ ਸਮਝ ਕੇ ਇਸ ਦਾ ਸਮਰਥਨ ਕਰਨ।

ABOUT THE AUTHOR

...view details