ਅੰਮ੍ਰਿਤਸਰ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅਦਾਲਤ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਅੱਜ ਬਿਕਰਮ ਮਜੀਠੀਆ ਅਦਾਲਤ ਵਿੱਚ ਪੇਸ਼ ਹੋਏ, ਪਰ ਸੰਜੇ ਸਿੰਘ ਅੱਜ ਪੇਸ਼ ਨਹੀਂ ਹੋਏ। ਇਸ ਸਬੰਦੀ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਕਿਸੇ ਕਾਰਨਾਂ ਕਰਕੇ ਅੱਜ ਸੰਜੇ ਸਿੰਘ ਅਦਾਲਤ ਵਿੱਚ ਪੇਸ਼ ਨਹੀਂ ਹੋਏ ਨਹੀਂ ਤਾਂ ਅੱਜ ਹੀ ਕੇਸ ਦਾ ਨਿਪਟਾਰਾ ਹੋ ਜਾਣਾ ਸੀ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਕੇਸ ਵਿੱਚ ਅਗਲੀ ਤਰੀਕ ਪਾ ਦਿੱਤੀ ਗਈ ਹੈ।
ਇਸ ਮੌਕੇ ਬੋਲਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਖਿਲਾਫ ਅਰਵਿੰਦ ਕੇਜਰੀਵਾਲ ਨੇ ਵੀ ਬਿਆਨ ਦਿੱਤਾ ਸੀ, ਪਰ ਉਨ੍ਹਾਂ ਨੇ ਇਸ ਸਬੰਧੀ ਮੁਆਫੀ ਮੰਗ ਲਈ ਸੀ, "ਹੁਣ ਆਮ ਆਦਮੀ ਪਾਰਟੀ ਦਾ ਸਪੇਅਰ ਬਚਿਆ ਹੈ, ਜੇਕਰ ਇਹ ਵੀ ਆ ਜਾਂਦਾ ਤਾਂ ਗੱਲ ਕਿਸੇ ਸਿਰੇ ਲੱਗਣੀ ਸੀ"।
ਕੀ ਹੈ ਮਾਮਲਾ :ਦੱਸ ਦਈਏ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪੰਜਾਬ ਸਰਕਾਰ ਦੇ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ‘ਆਪ’ ਨੇਤਾ ਸੰਜੇ ਸਿੰਘ, ਆਸ਼ੀਸ਼ ਖੇਤਾਨ ’ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ। ਹਾਲਾਂਕਿ ਇਸ ਮਾਮਲੇ ਵਿੱਚ ਆਸ਼ੀਸ਼ ਖੇਤਾਨ ਤੇ ਅਰਵਿੰਦ ਕੇਜਰੀਵਾਲ ਨੇ ਮੁਆਫੀ ਮੰਗ ਲਈ ਸੀ, ਪਰ ਸੰਜੇ ਸਿੰਘ ਨਾਲ ਅਜੇ ਵੀ ਇਹ ਕੇਸ ਜਾਰੀ ਹੈ।
- Faridkot central Jail: SSP ਫਰੀਦਕੋਟ ਦੀ ਅਗਵਾਈ ਵਿੱਚ 250 ਮੁਲਾਜ਼ਮਾਂ ਨੇ ਫਰੀਦਕੋਟ ਮਾਡਰਨ ਜੇਲ੍ਹ ਦੀ ਕੀਤੀ ਚੈਕਿੰਗ
- ਜਗਤਾਰ ਸਿੰਘ ਹਵਾਰਾ ਨੂੰ ਵਿਅਕਤੀਗਤ ਤੌਰ 'ਤੇ ਅਦਾਲਤ 'ਚ ਪੇਸ਼ ਕਰਨ ਦੇ ਹੁਕਮ, ਹੁਣ ਤੱਕ ਹੁੰਦੀ ਰਹੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ, ਜਾਣੋਂ ਕਿਉਂ
- ਲੋੜਵੰਦਾਂ ਨੂੰ ਘਰ ਬਣਾਉਣ ਲਈ ਸੀਐੱਮ ਮਾਨ ਨੇ ਵੰਡੀ 101 ਕਰੋੜ ਰੁਪਏ ਦੀ ਰਾਸ਼ੀ, ਕਿਹਾ- ਨਹੀਂ ਕੀਤਾ ਕੋਈ ਅਹਿਸਾਨ ਇਹ ਸਰਕਾਰ ਦੀ ਡਿਊਟੀ