ਅੰਮ੍ਰਿਤਸਰ :ਲੋੜਵੰਦ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅਹਿਮ ਉਪਰਾਲਾ ਕਰਦਿਆਂ ਹਲਕਾ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਦਿਵਿਆਂਗ ਲੋਕਾਂ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈ ਸਾਈਕਲ ਭੇਂਟ ਕੀਤੇ।
ਗੁਰਦੁਆਰਾ ਬੇਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਮਦਦਗਾਰ ਬਣ ਕੇ ਸਾਹਮਣੇ ਆਇਆ ਹੈ ਅਤੇ ਹਮੇਸ਼ਾ ਹੀ ਲੋੜਵੰਦ ਪਰਿਵਾਰਾਂ ਨਾਲ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਰੱਖੇ ਪ੍ਰੋਗਰਾਮ ਦੌਰਾਨ 15 ਦਿਵਿਆਂਗ ਮਰਦ ਅਤੇ ਔਰਤਾਂ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈ ਸਾਈਕਲ ਭੇਂਟ ਕੀਤੇ ਗਏ ਹਨ।