ਅੰਮ੍ਰਿਤਸਰ: ਸ਼ਹਿਰ ਦੇ ਹਲਕਾ ਅਟਾਰੀ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਸਿੱਧੂ ਦੀ ਫ਼ੌਜ ਨੂੰ ਚੋਰ ਕਹਿਣ ਵਾਲੀ ਵਾਇਰਲ ਵੀਡੀਓ ਬਾਰੇ ਬੋਲਦਿਆਂ ਕਿਹਾ ਕਿ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਾਡੇ ਬਹਾਦੁਰ ਫ਼ੌਜੀਆਂ ਦਾ ਅਪਮਾਨ ਕੀਤਾ ਸੀ ਤੇ ਹੁਣ ਉਨ੍ਹਾਂ ਦੀ ਪਤਨੀ ਨੇਫ਼ੌਜ ਲਈ ਸ਼ਰਮਨਾਕ ਸ਼ਬਦਾਵਲੀ ਦੀ ਵਰਤੋਂ ਕੀਤੀ।
ਨਵਜੋਤ ਕੌਰ ਸਿੱਧੂ ਦੀ ਸ਼ਰਮਨਾਕ ਟਿੱਪਣੀ ਲਈ ਕਾਂਗਰਸ ਮੰਗੇ ਮਾਫ਼ੀ: ਮਜੀਠੀਆ - punjab news
ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਲਕਾ ਅਟਾਰੀ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ।
ਬਿਕਰਮ ਮਜੀਠੀਆ ਨੇ ਕਿਹਾ ਕਿ ਜਦੋਂ ਭਾਰਤੀ ਫ਼ੌਜ ਨੇ ਸਰਜੀਕਲ ਸਟ੍ਰਾਈਕ ਕੀਤਾ ਤੇ ਸਿੱਧੂ ਨੇ ਉਹ ਹੀ ਭਾਸ਼ਾ ਬੋਲੀ ਜੋ ਪਾਕਿਸਤਾਨ ਬੋਲ ਰਿਹਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਦੀ ਪਤਨੀ ਦੀ ਇਸ ਹਰਕਤ ਕਰਕੇ ਕਾਂਗਰਸ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਾਂਗਰਸ ਨੂੰ ਸਿੱਧੂ ਜੋੜ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਮੁਸਲਮਾਨ ਵੋਟਰਾਂ ਨੂੰ ਪੋਲੋਰਾਈਜ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਿੱਧੂ ਬਾਰੇ ਮਜੀਠੀਆ ਨੇ ਕਿਹਾ ਕਿ ਇਕ ਗੱਲ ਤੇ ਸਿੱਧੂ ਨੂੰ ਸਮਝ ਆ ਗਈ ਤੇ ਕਿ ਉਨ੍ਹਾਂ ਦੀ ਹਾਰ ਹੋਣ ਵਾਲੀ ਹੈ ਜਿਸ ਕਰਕੇ ਉਹ ਭਾਰਤ ਦੀ ਪਰੰਪਰਾ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ।