ਪੰਜਾਬ

punjab

ETV Bharat / state

ਅੰਮ੍ਰਿਤਸਰ ਰੇਲ ਹਾਦਸੇ ਦੇ ਮੁੱਖ ਦੋਸ਼ੀ ਸ਼ਰੇਆਮ ਘੁੰਮ ਰਹੇ: ਬਿਕਰਮ ਮਜੀਠੀਆ - jorha fatak amritsar

ਅਕਾਲੀ ਦਲ ਨੇ ਪਵਿੱਤਰ ਨਗਰੀ ਦੇ ਲੋਕਾਂ ਅਤੇ ਦੁਸਹਿਰਾ ਰੇਲ ਹਾਦਸਾ-ਪੀੜਤ ਪਰਿਵਾਰਾਂ ਨਾਲ ਮਿਲ ਕੇ ਕੈਂਡਲ ਮਾਰਚ ਕੱਢਿਆ। ਅਕਾਲੀ ਆਗੂ ਬਿਕਰਮ ਮਜੀਠੀਆਂ ਨੇ ਕਿਹਾ ਕਿ ਦੁਸਹਿਰੇ ਉੱਤੇ ਪਿਛਲੇ ਸਾਲ ਹੋਏ ਰੇਲ ਹਾਦਸੇ ਦੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ, ਪੀੜਤਾਂ ਨਾਲ ਇਨਸਾਫ਼ ਨਹੀਂ ਹੋਇਆ।

ਫ਼ੋਟੋ

By

Published : Oct 8, 2019, 10:44 AM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਸ਼ਹਿਰ ਦੇ ਨਾਗਰਿਕਾਂ ਅਤੇ ਦੁਸਹਿਰਾ ਹਾਦਸੇ ਵਿੱਚ ਮਾਰੇ 61 ਤੋਂ ਵੀ ਵੱਧ ਵਿਅਕਤੀਆਂ ਅਤੇ 100 ਤੋਂ ਵੱਧ ਜਖ਼ਮੀਆਂ ਦੇ ਪੀੜਤ ਪਰਿਵਾਰਾਂ ਨਾਲ ਮਿਲੇ। ਉਨ੍ਹਾਂ ਨੇ ਮਿਲ ਕੇ ਸ਼ਹਿਰ ਅੰਦਰ ਰਾਮਤਲਾਈ ਤੋਂ ਲੈ ਕੇ ਜੌੜਾ ਫਾਟਕ ਨੇੜੇ ਧੋਬੀ ਘਾਟ ਤੱਕ ਇੱਕ ਕੈਂਡਲ ਮਾਰਚ ਕੱਢਿਆ। ਮਜੀਠੀਆ ਨੇ ਗੱਲ ਕਰਦਿਆ ਕਿਹਾ ਕਿ ਇਸ ਹਾਦਸੇ ਦੇ ਦੋਸ਼ੀ ਖੁਲ੍ਹੇ ਘੁੰਮ ਰਹੇ ਹਨ, ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ। ਲੋਕਾਂ ਨੇ ਪੀੜਤ ਪਰਿਵਾਰਾਂ ਲਈ ਇਨਸਾਫ਼ ਅਤੇ ਹਾਦਸੇ ਲਈ ਜ਼ਿੰਮੇਵਾਰੀ ਕਾਂਗਰਸੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਪਿਛਲੇ ਸਾਲ ਨਵਜੋਤ ਸਿੰਘ ਸਿੱਧੂ ਅਤੇ ਡਾਕਟਰ ਨਵਜੋਤ ਕੌਰ ਸਿੱਧੂ ਦੇ ਇੱਕ ਕਰੀਬੀ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਰਾਵਣ ਜਲਾਉਣ ਦਾ ਸਮਾਗਮ ਕਰਵਾਇਆ ਗਿਆ। ਇਸ ਨੂੰ ਵੇਖ ਰਹੀ ਭੀੜ ਨੂੰ ਇੱਕ ਰੇਲ ਗੱਡੀ ਨੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਪੀੜਤ ਪਰਿਵਾਰਾਂ ਦੇ ਮੈਂਬਰਾਂ, ਸ਼ਹਿਰ ਦੇ ਉੱਘੇ ਨਾਗਰਿਕਾਂ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ, ਹਰਮੀਤ ਢਿੱਲੋਂ, ਵਿਰਸਾ ਸਿੰਘ ਵਲਟੋਹਾ ਅਤੇ ਵੀਰ ਸਿੰਘ ਲੋਪੋਕੇ ਸਮੇਤ ਅਕਾਲੀ ਆਗੂਆਂ ਨੇ ਹੱਥਾਂ ਵਿਚ ਤਖ਼ਤੀਆਂ ਲੈ ਕੇ ਪੀੜਤਾਂ ਲਈ ਇਨਸਾਫ ਦੇਣ, ਹਾਦਸੇ ਦੀ ਜ਼ਿੰਮੇਵਾਰੀ ਤੈਅ ਕਰਨ, ਅਪਰਾਧਿਕ ਮਾਮਲੇ ਦਰਜ ਕਰਕੇ ਅਤੇ ਗ੍ਰਿਫ਼ਤਾਰ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਪੀੜਤ ਪਰਿਵਾਰਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ।

ਵੇਖੋ ਵੀਡੀਓ

ਪੀੜਤ ਪਰਿਵਾਰਾਂ ਸਮੇਤ ਕੈਂਡਲ ਮਾਰਚ ਵਿਚ ਭਾਗ ਲੈਣ ਵਾਲੇ ਲੋਕਾਂ ਨੇ ਸਿੱਧੂ ਜੋੜੀ ਖ਼ਿਲਾਫ ਨਾਅਰੇਬਾਜ਼ੀ ਕੀਤੀ ਅਤੇ ਪੁੱਛਿਆ ਕਿ ਸਾਬਕਾ ਮੰਤਰੀ ਨਵਜੋਤ ਸਿੱਧੂ ਇਸ ਭਿਆਨਕ ਹਾਦਸੇ ਵਿਚ ਮਾਰੇ ਗਏ ਪੀੜਤਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਪੈਨਸ਼ਨਾਂ ਦੇਣ ਦੇ ਵਾਅਦੇ ਤੋਂ ਕਿਉਂ ਮੁਕਰ ਗਿਆ ਹੈ?

ਮਾਰਚ ਵਿੱਚ ਹਿੱਸਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਵਿਚ ਤਿੰਨ ਜਾਂਚਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਨਾ ਕਿਸੇ ਵਿਰੁੱਧ ਕੇਸ ਦਰਜ ਹੋਇਆ ਹੈ ਅਤੇ ਨਾ ਹੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰ ਕੋਲੋਂ ਇੱਕ ਕੈਬਿਨੇਟ ਮੰਤਰੀ ਅਤੇ ਉਸ ਦੀ ਪਤਨੀ ਖ਼ਿਲਾਫ ਕਾਰਵਾਈ ਕੀਤੇ ਜਾਣ ਦੀ ਉਮੀਦ ਨਹੀਂ ਸੀ ਅਤੇ ਇਹੀ ਕੁੱਝ ਵਾਪਰਿਆ। ਉਨ੍ਹਾਂ ਕਿਹਾ ਕਿ ਇਹ ਜਾਂਚ ਸਿੱਧੂ ਜੋੜੀ ਦੇ ਕਰੀਬੀ ਮਿੱਠੂ ਮਦਾਨ ਨੂੰ ਬਚਾਉਣ ਲਈ ਹੀ ਸੀ।

ਵੇਖੋ ਵੀਡੀਓ

ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਸਰਕਾਰ ਦੀ ਪੀੜਤ ਪਰਿਵਾਰਾਂ ਨੂੰ ਇਨਸਾਫ ਦੇਣ ਵਿਚ ਕੋਈ ਦਿਲਚਸਪੀ ਨਹੀ ਹੈ, ਸਰਦਾਰ ਮਜੀਠੀਆ ਨੇ ਕਿਹਾ ਕਿ ਮੈਂ ਇਹ ਮੁੱਦਾ ਵਿਧਾਨ ਸਭਾ ਵਿਚ ਵੀ ਉਠਾਇਆ ਸੀ। ਅਸੀਂ ਕਮਿਸ਼ਨਰ ਕੋਲ ਵੀ ਇਹ ਮੁੱਦਾ ਉਠਾਇਆ ਸੀ ਅਤੇ ਇਸ ਹਾਦਸੇ ਲਈ ਜ਼ਿੰਮੇਵਾਰ ਕਾਂਗਰਸੀ ਆਗੂਆਂ ਵਿਰੁੱਧ ਸਬੂਤ ਦਿੱਤੇ ਸਨ। ਪਰ ਇੱਕ ਸਾਲ ਲੰਘ ਗਿਆ ਅਤੇ ਕੁੱਝ ਨਹੀਂ ਹੋਇਆ। ਸਰਕਾਰ ਇਸ ਕੇਸ ਦੀਆਂ ਫੋਰੈਂਸਿਕ ਰਿਪੋਰਟਾਂ ਲੈਣ 'ਚ ਵੀ ਨਾਕਾਮ ਰਹੀ ਹੈ। ਇਸ ਤੋਂ ਹੀ ਸਰਕਾਰ ਦੀ ਪੀੜਤਾਂ ਨੂੰ ਇਨਸਾਫ ਦਿਵਾਉਣ ਪ੍ਰਤੀ ਗੈਰ-ਸੰਜੀਦਗੀ ਦਾ ਪਤਾ ਚੱਲਦਾ ਹੈ।

ਇਹ ਵੀ ਪੜ੍ਹੋ: 550 ਸਾਲਾ ਪ੍ਰਕਾਸ ਪੁਰਬ ਤੋਂ ਪਹਿਲਾਂ ਹੀ ਰੂਹਾਨੀ ਰੰਗ ’ਚ ਰੰਗਿਆ ਗਿਆ ਮੋਹਾਲੀ

ਉਨ੍ਹਾਂ ਨੇ ਕਿਹਾ ਕਿ ਐਨਆਈ ਕੋਲ ਹੁਣ ਇਹ ਮਾਮਲਾ ਆਇਆ ਹੈ ਜਿਹੜਾ ਸਾਰੇ ਕੰਮ ਦਾ ਕਰਤਾ ਧਰਤਾ ਹੀ ਗੁਰਜੰਟ ਸਿੰਘ, ਹਰਜੀਤ ਸਿੰਘ ਅਮਰਪਾਲ ਸਿੰਘ ਸਨ। ਉਨ੍ਹਾਂ ਕਿਹਾ ਕਿ ਗੁਰਜੰਟ ਸਿੰਘ ਹਸਪਤਾਲ ਨੂੰ ਲੈ ਜਾਇਆ ਗਿਆ। ਗੁਰਜੰਟ ਸਿੰਘ ਤੇ ਜਨਵਰੀ ਵਿਚ ਵੀ ਪਰਚਾ ਦਰਜ ਹੋਇਆ ਸੀ। ਉਨ੍ਹਾਂ ਕਿਹਾ ਕਿ ਹੁਣ ਸੁਖਬੀਰ ਸਿੰਘ ਬਾਦਲ ਨੂੰ ਚੁੱਪ ਕਵਾਉਣ ਲਈ ਬੰਬ ਧਮਾਕੇ ਦੀ ਯੋਜਨਾ ਬਣਾਈ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਜੋ ਵੀ ਅਸਲਾ ਹੁਣ ਬਰਾਮਦ ਹੋ ਰਿਹਾ ਹੈ, ਉਹ ਨਵਾਂ ਹੈ ਤੇ ਕਾਂਗਰਸ ਪੂਰੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਜੰਟ ਸਿੰਘ ਨੂੰ ਪ੍ਰਾਈਵੇਟ ਹਸਪਤਾਲ ਵਿਚ ਕਿਸ ਨੇ ਦਾਖ਼ਲ ਕਰਵਾਇਆ, ਇਸ ਵਿੱਚ ਸਭ ਕਾਂਗਰਸ ਦੇ ਲੀਡਰਾਂ ਦਾ ਹੱਥ ਹੈ, ਕਾਂਗਰਸ ਨੇ ਇਸ ਵੇਲੇ ਪੂਰਾ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਹੋਇਆ ਹੈ।

ABOUT THE AUTHOR

...view details