ਅੰਮ੍ਰਿਤਸਰ: ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੁੱਛਲ ਵਿਖੇ ਪਹੁੰਚੇ।
ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਭੋਗ 'ਤੇ ਪਹੁੰਚੇ ਮਜੀਠੀਆ, ਕੈਪਟਨ 'ਤੇ ਸਾਧੇ ਨਿਸ਼ਾਨੇ - ਬਿਕਰਮ ਮਜੀਠੀਆ ਪਹੁੰਚੇ ਮੁੱਛਲ
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਿਕਰਮ ਸਿੰਘ ਮਜੀਠੀਆ ਨੇ ਤਰਨ ਤਾਰਨ ਵਿਖੇ ਮੁੱਛਲ ਪਿੰਡ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਾਏ ਗਏ ਭੋਗ ਉੱਤੇ ਸ਼ਿਰਕਤ ਕੀਤੀ।
ਮਜੀਠੀਆ ਇਸ ਮੌਕੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਾਠ ਦੇ ਭੋਗ ਵਿੱਚ ਹਾਜ਼ਰੀ ਭਰਨ ਲਈ ਗਏ ਸਨ। ਭੋਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਹਮਲੇ ਕੀਤੇ। ਨਾਲ ਹੀ ਉਨ੍ਹਾਂ ਨੇ ਕੈਪਟਨ ਦੀ ਤਰਨਤਾਰਨ ਫ਼ੇਰੀ ਨੂੰ ਸਿਰਫ਼ ਇੱਕ ਡਰਾਮਾ ਹੀ ਦੱਸਿਆ। ਮਜੀਠੀਆ ਨੇ ਕਿਹਾ ਕਿ ਪਰਿਵਾਰਾਂ ਨੂੰ 5-5 ਲੱਖ ਦੇ ਮੁਆਵਜ਼ੇ ਦਾ ਐਲਾਨ ਕਰ ਕੇ ਕੈਪਟਨ ਚੱਲਦੇ ਬਣੇ, ਪਰ ਪੀੜ੍ਹਤਾਂ ਦੀ ਕੋਈ ਵੀ ਸਾਰ ਨਹੀਂ ਲਈ।
ਮਜੀਠੀਆਂ ਨੇ ਇਸ ਮਾਮਲੇ ਦੀ ਸੀ.ਬੀ.ਆਈ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ 302 ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ।