ਸਰਬੱਤ ਦਾ ਭਲਾ ਟਰੱਸਟ ਦੀ ਮਦਦ ਨਾਲ ਬਿਕਰਮਜੀਤ ਦੀ ਲਾਸ਼ ਲਿਆਂਦੀ ਗਈ ਭਾਰਤ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮਦਦ ਨਾਲ ਤਰਨਤਾਰਨ ਦੇ ਬਿਕਰਮਜੀਤ ਸਿੰਘ ਦੀ ਲਾਸ਼ ਭਾਰਤ ਲਿਆਂਦੀ ਗਈ।
ਬਿਕਰਮਜੀਤ ਦੀ ਲਾਸ਼ ਪਹੁੰਚੀ ਭਾਰਤ
ਅੰਮ੍ਰਿਤਸਰ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਮਦਦ ਦੇਣਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਤੱਕ ਇਹ ਟਰੱਸਟ 93 ਮ੍ਰਿਤਕ ਦੇਹਾਂਨੂੰ ਭਾਰਤ ਵਾਪਸ ਲਿਆ ਚੁੱਕਾ ਹੈ। ਇਸੇ ਲੜੀ ਤਹਿਤ ਟਰੱਸਟ ਨੇ ਤਰਨਤਾਰਨ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਦੀ ਲਾਸ਼ ਵੀ ਭਾਰਤ ਲਿਆਂਦੀ ਹੈ।
ਜ਼ਿਕਰਯੋਗ ਹੈ ਕਿ ਬਿਕਰਮਜੀਤ ਸਿੰਘ ਘਰ ਦੀ ਗਰੀਬੀ ਦੂਰ ਕਰਨ ਲਈ ਦੁਬਈ ਗਿਆ ਸੀ ਪਰ ਕੁੱਝ ਸਮੇਂ ਬਾਅਦ ਉਸ ਦੀ ਸਿਹਤ ਖ਼ਰਾਬ ਹੁੰਦੀਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਬਿਕਰਮਜੀਤ ਦੇ ਪਰਿਵਾਰ ਵਾਲਿਆਂ ਨੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਸੁਰਿੰਦਰ ਪਾਲ ਸਿੰਘਓਬਰੋਏ ਨੂੰ ਲਾਸ਼ ਭਾਰਤ ਲਿਆਉਣ ਦੀ ਗੁਹਾਰ ਲਗਾਈ ਸੀ।