ਪੰਜਾਬ

punjab

ETV Bharat / state

ਬੀਜੇਪੀ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਬੀਤੇ ਦਿਨੀਂ ਭਾਜਪਾ ਆਗੂ ਅਸ਼ਵਨੀ ਨਾਰੰਗ ਨਾਲ ਹੋਈ ਮਾਰਕੁੱਟ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਭਾਜਪਾ ਪ੍ਰਧਾਨ ਹਰਦਿਆਲ ਸਿੰਘ ਔਲਖ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।

ਬੀਜੇਪੀ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ
ਬੀਜੇਪੀ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

By

Published : Mar 28, 2021, 6:15 PM IST

ਅੰਮ੍ਰਿਤਸਰ : ਬੀਤੇ ਦਿਨੀਂ ਭਾਜਪਾ ਆਗੂ ਅਸ਼ਵਨੀ ਨਾਰੰਗ ਨਾਲ ਹੋਈ ਮਾਰਕੁੱਟ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਭਾਜਪਾ ਪ੍ਰਧਾਨ ਹਰਦਿਆਲ ਸਿੰਘ ਔਲਖ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।

ਬੀਜੇਪੀ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ
ਭਾਜਪਾ ਆਗੂ ਔਲਖ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਸਰਕਾਰ ਜੋ ਆਪਣੇ ਵਿਧਾਨਕਾਰ ਦੀ ਰਾਖੀ ਨਹੀਂ ਕਰ ਸਕਦੀ ਉਹ ਕਿਸੇ ਆਮ ਨਾਗਰਿਕ ਦੀ ਕੀ ਰਾਖੀ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਜਿਸ ਕਰ ਕੇ ਅਜਿਹੀ ਸਰਕਾਰ ਨੂੰ ਆਪਣੇ ਅਹੁਦੇ ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ।

ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਵਿੱਚ ਥੋੜੀ ਬਹੁਤੀ ਨੈਤਿਕਤਾ ਬਚੀ ਹੈ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਲੋਟ ਵਿੱਚ ਵਾਪਰੀ ਘਟਨਾ ਵਿੱਚ ਭਾਜਪਾ ਵਿਧਾਇਕ ਦੀ ਕੁੱਟਮਾਰ ਕਰਨ ਵਾਲੇ ਕਿਸਾਨ ਨਹੀਂ ਬਲਕਿ ਕਿਸਾਨਾਂ ਦੇ ਭੇਸ ਵਿੱਚ ਕਾਂਗਰਸ ਦੇ ਭੇਜੇ ਗੁੰਡੇ ਸਨ।

ਸੂਤਰਾਂ ਅਨੁਸਾਰ ਪੁਲਿਸ ਨੂੰ ਪਹਿਲਾਂ ਤੋਂ ਭਿਣਕ ਸੀ ਕਿ ਭਾਜਪਾ ਦੇ ਇਸ ਰੋਸ ਪ੍ਰਦਰਸ਼ਨ ਦਾ ਪਤਾ ਚੱਲਣ ਤੇ ਬਹੁ ਗਿਣਤੀ ਵਿੱਚ ਕਿਸਾਨ ਇੱਥੇ ਪਹੁੰਚ ਸਕਦੇ ਸਨ, ਜਿਸ ਲਈ ਪੁਲਿਸ ਵਲੋਂ ਪ੍ਰਦਰਸ਼ਨ ਸਥਾਨ ਦੇ ਹਰ ਪਾਸੇ ਮੁਲਾਜ਼ਮ ਤੈਨਾਤ ਕੀਤੇ ਗਏ ਅਤੇ ਭਾਜਪਾ ਆਗੂਆਂ ਨੂੰ ਕੀਤੀ ਅਪੀਲ ਅਨੁਸਾਰ 5-7 ਮਿੰਟਾਂ ਵਿੱਚ ਉਕਤ ਪ੍ਰੋਗਰਾਮ ਨੂੰ ਨਿਬੇੜਿਆ ਗਿਆ।

ABOUT THE AUTHOR

...view details