ਅੰਮ੍ਰਿਤਸਰ: ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ। ਅੱਜ ਅਜਨਾਲਾ ਵਿਖੇ ਜਦੋਂ ਭਾਜਪਾ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾਉਣ ਗਏ ਤਾਂ ਉਸ ਵੇਲੇ ਮਾਹੌਲ ਗਰਮਾ ਗਿਆ, ਜਦ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਪੁਲਿਸ ਨੇ ਦਰਵਾਜ਼ਾ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਬੀਜੇਪੀ ਆਗੂਆਂ ਵੱਲੋਂ ਉਥੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਭਾਜਪਾ ਨੇ ਇਲਜ਼ਾਮ ਲਾਇਆ ਕਿ ਕੈਪਟਨ ਸਰਕਾਰ ਬੁਖਲਾਹਟ ਵਿੱਚ ਆ ਕੇ ਅਜਿਹੇ ਕੰਮ ਕਰ ਰਹੀ ਹੈ।
ਭਾਜਪਾ ਉਮੀਦਵਾਰਾਂ ਨੇ ਐਸਡੀਐਮ ਦਫ਼ਤਰ ਬਾਹਰ ਮਚਾਇਆ ਬਵਾਲ - ਨਗਰ ਕੌਂਸਲ ਦੀ ਚੋਣ ਇੰਚਾਰਜ ਰੀਨਾ ਜੇਤਲੀ
ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ। ਅੱਜ ਅਜਨਾਲਾ ਵਿਖੇ ਜਦੋਂ ਭਾਜਪਾ ਦੇ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾਉਣ ਗਏ ਤਾਂ ਉਸ ਵੇਲੇ ਮਾਹੌਲ ਗਰਮਾ ਗਿਆ, ਜਦ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਪੁਲਿਸ ਨੇ ਦਰਵਾਜ਼ਾ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਬੀਜੇਪੀ ਦੇ ਆਗੂਆਂ ਵੱਲੋਂ ਉਥੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਭਾਜਪਾ ਨੇ ਇਲਜ਼ਾਮ ਲਾਇਆ ਕਿ ਕੈਪਟਨ ਸਰਕਾਰ ਬੁਖਲਾਹਟ ਵਿੱਚ ਆ ਕੇ ਅਜਿਹੇ ਕੰਮ ਕਰ ਰਹੀ ਹੈ।
ਇਸ ਮੌਕੇ ਬੀਜੇਪੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਕਿਹਾ ਕਿ ਬੀਜੇਪੀ ਦੇ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਸ਼ਰ੍ਹੇਆਮ ਧੱਕਾ ਕਰ ਰਹੀ ਹੈ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਨਹੀਂ ਕਰਵਾਉਣ ਦਿੱਤੇ ਜਾ ਰਹੇ।
ਇਸ ਮੌਕੇ ਬੀਜੇਪੀ ਦੀ ਅਜਨਾਲਾ ਨਗਰ ਕੌਂਸਲ ਦੀ ਚੋਣ ਇੰਚਾਰਜ ਰੀਨਾ ਜੇਤਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਬੁਖਲਾਹਟ ਵਿੱਚ ਆ ਕੇ ਪਹਿਲਾਂ ਤੋਂ ਗਿਣੀ ਮਿਥੀ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗਜ਼ ਦਾਖਲ ਹੋਣ ਦਿੱਤੇ। ਉਨ੍ਹਾਂ ਕਿਹਾ ਚੋਣਾਂ ਵਿਚ ਕਾਂਗਰਸ ਸਰਕਾਰ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ।