ਪੰਜਾਬ

punjab

ETV Bharat / state

ਅਦਾਲਤ ਨੂੰ ਗੁੰਮਰਾਹ ਕਰਨ ਦੇ ਮਾਮਲੇ ’ਚ ਭਾਜਪਾ ਆਗੂ ਗ੍ਰਿਫ਼ਤਾਰ !

ਅੰਮ੍ਰਿਤਸਰ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਜਾਅਲਸਾਜ਼ੀ (Forgery) ਦੇ ਇਲਜ਼ਾਮ ਵਿੱਚ ਜਲੰਧਰ ਤੋਂ ਭਾਜਪਾ ਲੀਗਲ ਸੈੱਲ (Legal cell) ਦੇ ਪ੍ਰਮੁੱਖ ਐਡਵੋਕੇਟ ਲੱਖਣ ਗਾਂਧੀ (Lakhan Gandhi) ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਅਦਾਲਤ ਨੂੰ ਗੁੰਮਰਾਹ ਕਰਨ ਦੇ ਮਾਮਲੇ ’ਚ ਭਾਜਪਾ ਆਗੂ ਗ੍ਰਿਫ਼ਤਾਰ
ਅਦਾਲਤ ਨੂੰ ਗੁੰਮਰਾਹ ਕਰਨ ਦੇ ਮਾਮਲੇ ’ਚ ਭਾਜਪਾ ਆਗੂ ਗ੍ਰਿਫ਼ਤਾਰ

By

Published : Sep 13, 2021, 8:50 PM IST

ਅੰਮ੍ਰਿਤਸਰ:ਜ਼ਿਲ੍ਹੇ ਵਿੱਚ ਚੋਰੀਂ ਦੀ ਵਾਰਦਾਤਾਂ ਲਗਾਤਾਰ ਵੱਧਦੀਆਂ ਹੀ ਜਾ ਰਹੀਆਂ ਹਨ, ਪਰ ਉੱਧਰ ਅੰਮ੍ਰਿਤਸਰ ਪੁਲਿਸ (Amritsar Police) ਵੱਲੋਂ ਇਨ੍ਹਾਂ 'ਤੇ ਲਗਾਮ ਪਾਉਣ ਲਈ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਜਾਅਲਸਾਜ਼ੀ (Forgery) ਦੇ ਇਲਜ਼ਾਮ ਵਿੱਚ ਜਲੰਧਰ ਤੋਂ ਭਾਜਪਾ ਲੀਗਲ ਸੈੱਲ ਦੇ ਪ੍ਰਮੁੱਖ ਐਡਵੋਕੇਟ ਲੱਖਣ ਗਾਂਧੀ (Lakhan Gandhi) ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਿਸ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਅੰਮ੍ਰਿਤਸਰ ਪੁਲਿਸ ਦੇ ਅਨੁਸਾਰ ਚਰਨਜੀਤ ਨਾਂ ਦੀ ਮਹਿਲਾ ਨੇ ਇੱਕ ਮੁੱਕਦਮਾ ਦਰਜ ਕਰਾਇਆ ਸੀ। ਮਾਮਲੇ ਵਿੱਚ ਪੀੜਤਾ ਨੇ ਇੱਕ ਬਲਾਤਕਾਰ ਦੇ ਇਲਜ਼ਾਮ ਲਗਾਏ ਸਨ ਜਿਸ ਤੋਂ ਬਾਅਦ ਲੱਖਣ ਗਾਂਧੀ ਨੇ ਉਨ੍ਹਾਂ ਤੋਂ ਲੱਖਾਂ ਰੁਪਏ ਦੀ ਜਾਅਲੀ ਐਫ਼ ਡੀ ਤਿਆਰ ਕਰ ਅਦਾਲਤ ਵਿੱਚ ਦਾਇਰ ਕਰ ਦਿੱਤੇ। ਇਸ ਮਾਮਲੇ ਵਿੱਚ ਚਾਰ ਮੁੱਖ ਮੁਲਜ਼ਮ ਹਨ, ਜਿਹਨਾਂ ਵਿੱਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।

ਅਦਾਲਤ ਨੂੰ ਗੁੰਮਰਾਹ ਕਰਨ ਦੇ ਮਾਮਲੇ ’ਚ ਭਾਜਪਾ ਆਗੂ ਗ੍ਰਿਫ਼ਤਾਰ

ਓਧਰ ਲੱਖਣ ਗਾਂਧੀ (Lakhan Gandhi) ਦੇ ਵਕੀਲ ਨੇ ਗਾਂਧੀ 'ਤੇ ਲੱਗੇ ਇਲਜ਼ਾਮਾਂ ਨੂੰ ਸਿਰੇ ਤੋਂ ਨਿਕਾਰਿਆ ਹੈ। ਵਕੀਲ ਨੇ ਕਿਹਾ ਕਿ ਪੁਲਿਸ ਵੀ ਮਾਮਲੇ ਦੀ ਜਾਂਚ ਠੀਕ ਤਰੀਕੇ ਨਾਲ ਨਹੀਂ ਕਰ ਰਹੀ, ਲੱਖਣ ਗਾਂਧੀ ਨੇ ਸਿਰਫ ਆਪਣੀ ਫ਼ੀਸ ਲਈ ਹੈ ਬਾਕੀ ਇਲਜ਼ਾਮ ਬੇਬੁਨਿਆਦ ਹਨ।

ਸੋ ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿੱਚ ਕੀ ਖੁਲਾਸੇ ਕਰਦੇ ਹੈ, ਦੱਸ ਦਈਏ ਕਿ ਪੁਲਿਸ ਨੇ ਮੁਲਾਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਦੇ 1 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ ਜਿਸ ਵਿੱਚ ਸੱਚਾਈ ਸਾਹਮਣੇ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ:-ਧਾਰਮਿਕ ਸਥਾਨਾਂ ’ਤੇ ਚੋਰੀਆਂ ਕਰਨ ਵਾਲਾ ਕਾਬੂ

ABOUT THE AUTHOR

...view details