ਅੰਮ੍ਰਿਤਸਰ:ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈਕੇ ਵਿਰੋਧੀਆਂ ਪਾਰਟੀਆਂ ਵੱਲੋਂ ਭਗਵੰਤ ਮਾਨ ਸਰਕਾਰ ਉੱਪਰ ਸਵਾਲ ਚੁੱਕੇ ਜਾ ਰਹੇ ਹਨ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਰਨਫਰੰਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਵੱਲੋਂ ਸਰਕਾਰ ਖਿਲਾਫ ਜੰਮਕੇ ਭੜਾਸ ਕੱਢੀ ਗਈ ਹੈ। ਇਸ ਮੌਕੇ ਉਨ੍ਹਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਕੇਂਦਰ ਵੱਲੋਂ ਸੁਰੱਖਿਆ ਦੇਣ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਦਿੱਤੀ ਗਈ ਸੁਰੱਖਿਆ ਸ਼ਲਾਘਾਯੋਗ ਹੈ ਕਿਉਂਕਿ ਜਥੇਦਾਰ ਦੀ ਪੂਰਾ ਹਿੰਦੁਸਤਾਨ ਸਤਿਕਾਰ ਕਰਦਾ ਹੈ ਇਸ ਲਈ ਉਨ੍ਹਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪੰਜਾਬ ਦੇ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਮੂਸੇਵਾਲਾ ਦੀ ਸੁਰੱਖਿਆ ਉੱਪਰ ਬੋਲਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲੋੜਵੰਦਾਂ ਦੀ ਸੁਰੱਖਿਆ ਵਿੱਚ ਕਟੌਤੀ ਨਹੀਂ ਕੀਤੀ ਜਾਣੀ ਚਾਹੀਦੀ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਰੱਖਿਆ ਵਿੱਚ ਕੀਤੀ ਕਟੌਤੀ ਨੂੰ ਲੋਕਾਂ ਵਿੱਚ ਨਸਰ ਕੀਤਾ ਗਿਆ ਹੈ। ਜੋ ਕਿ ਗਲਤ ਹੈ ਅਤੇ ਇਸੇ ਦੇ ਚੱਲਦੇ ਮੂਸੇਵਾਲਾ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੇਜਰੀਵਾਲ,ਰਾਘਵ ਚੱਢਾ ਅਤੇ ਸੀਐਮ ਦੀ ਭੈਣ ਨੂੰ ਵਾਧੂ ਸੁਰੱਖਿਆ ਦਿੱਤੀ ਗਈ ਹੈ।