ਅੰਮ੍ਰਿਤਸਰ: ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਲਹੌਰੀ ਗੇਟ ਵਿਖੇ ਭਾਜਪਾ ਆਗੂ ਵਿਕਾਸ ਗਿੱਲ ਦੇ ਘਰ ਦੇ ਬਾਹਰ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਵਿਕਾਸ ਗਿੱਲ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਦੇਰ ਰਾਤ ਦੇ 12-1 ਵਜੇ ਦੇ ਕਰੀਬ ਫੋਨ ਆਇਆ ਅਤੇ ਉਸ ਨੂੰ ਨਗਰ ਨਿਗਮ ਚੋਣਾਂ ਨਾ ਲੜਨ ਦੀ ਧਮਕੀ ਦਿੱਤੀ ਅਤੇ ਬਾਅਦ ਵਿੱਚ 2 ਅਣਪਛਾਤੇ ਵਿਅਕਤੀ ਉਸ ਦੇ ਘਰ ਦੇ ਬਾਹਰ ਆਏ, ਜਿਨ੍ਹਾਂ ਵੱਲੋਂ ਆਪਣੇ ਮੂੰਹੋਂ ਕੱਪੜੇ ਨਾਲ ਢੱਕੇ ਹੋਏ ਸਨ।
ਅੰਮ੍ਰਿਤਸਰ ‘ਚ ਬਦਮਾਸ਼ਾਂ ਦੇ ਨਿਸ਼ਾਨੇ 'ਤੇ ਭਾਜਪਾ ਆਗੂ, ਫੋਨ 'ਤੇ ਧਮਕੀ ਦੇਕੇ ਘਰ ਦੇ ਬਾਹਰ ਕੀਤੀ ਫਾਇਰਿੰਗ - ਭਾਜਪਾ ਆਗੂ
ਇਹਨੀਂ ਦਿਨੀਂ ਗੈਂਗਸਟਰਾਂ ਦੇ ਹੋਂਸਲੇ ਬੁਲੰਦ ਹਨ ਅਤੇ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਲੋਕਾਂ ਨੂੰ ਧਮਕਾਉਣ ਦੇ ਮਾਮਲੇ ਵੀ ਸ੍ਹਾਮਣੇ ਆ ਰਹੇ ਹਨ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ, ਬੀਤੀ ਰਾਤ ਅੰਮ੍ਰਿਤਸਰ ਦੇ ਇਲਾਕੇ 'ਚੋਂ ਜਿਥੇ ਭਾਜਪਾ ਆਗੂ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਹੈ।
![ਅੰਮ੍ਰਿਤਸਰ ‘ਚ ਬਦਮਾਸ਼ਾਂ ਦੇ ਨਿਸ਼ਾਨੇ 'ਤੇ ਭਾਜਪਾ ਆਗੂ, ਫੋਨ 'ਤੇ ਧਮਕੀ ਦੇਕੇ ਘਰ ਦੇ ਬਾਹਰ ਕੀਤੀ ਫਾਇਰਿੰਗ BJP leader on the target of miscreants in Amritsar, fired outside the house after threatening him on the phone](https://etvbharatimages.akamaized.net/etvbharat/prod-images/1200-675-18573371-61-18573371-1684841692727.jpg)
ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ:ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਵਿਕਾਸ ਗਿੱਲ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਦੇਰ ਰਾਤ ਦੇ 12-1 ਵਜੇ ਦੇ ਕਰੀਬ ਫੋਨ ਆਇਆ ਅਤੇ ਉਸ ਨੂੰ ਨਗਰ ਨਿਗਮ ਚੋਣਾਂ ਨਾ ਲੜਨ ਦੀ ਧਮਕੀ ਦਿੱਤੀ ਅਤੇ ਬਾਅਦ ਵਿੱਚ 2 ਅਣਪਛਾਤੇ ਵਿਅਕਤੀ ਉਸ ਦੇ ਘਰ ਦੇ ਬਾਹਰ ਆਏ ਜਿਨ੍ਹਾਂ ਵੱਲੋਂ ਆਪਣੇ ਮੂੰਹੋਂ ਕੱਪੜੇ ਨਾਲ ਢੱਕੇ ਹੋਏ ਸਨ ਅਤੇ ਉਹਨਾਂ ਵੱਲੋਂ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਅਤੇ ਇੱਕ ਗੋਲੀ ਉਹਨਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਜਾ ਵੱਜੀ। ਵਿਕਾਸ ਗਿੱਲ ਨੇ ਦੱਸਿਆ ਕਿ ਅੰਮ੍ਰਿਤਸਰ 'ਚ ਕੁਝ ਮਹੀਨਿਆਂ ਬਾਅਦ ਹੋਣ ਜਾ ਰਿਹਾ ਨਗਰ ਨਿਗਮ ਦੀਆਂ ਚੋਣਾਂ ਨਾ ਲੜਨ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਗਿੱਲ ਨੇ ਕਿਹਾ ਕਿ ਮੌਕੇ 'ਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ ਤੇ ਹੁਣ ਆਪਣੀ ਕਾਰਵਾਈ ਕਰ ਰਹੀ ਹੈ।
ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ:ਉਹਨਾਂ ਵੱਲੋਂ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਅਤੇ ਇੱਕ ਗੋਲੀ ਉਹਨਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਜਾ ਵੱਜੀ।ਵਿਕਾਸ ਗਿੱਲ ਨੇ ਕਿਹਾ ਕਿ ਮੌਕੇ ‘ਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਆਪਣੀ ਕਾਰਵਾਈ ਕਰ ਦਿੱਤੀ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਜਾਂਚ ਪੁਲਿਸ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਵਿਕਾਸ ਗਿੱਲ ਨਾਮਕ ਵਿਅਕਤੀ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ, ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।