ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਨੇਤਾ ਡਾ. ਰਾਜ ਕੁਮਾਰ ਵੇਰਕਾ ਵਲੋਂ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਉੱਤੇ ਸ਼ਬਦੀ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਅਮਨ ਕਾਨੂੰਨ ਹੈ ਅਤੇ ਨਾ ਹੀ ਕੋਈ ਸਰਕਾਰ ਨਜ਼ਰ ਆ ਰਹੀ ਹੈ। ਵੇਰਕਾ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਕਿ ਹੈ ਉਹ ਵਿਜੀਲੈਂਸ ਦੀ ਦੁਰਵਰਤੋਂ ਨਾ ਕਰਨ, ਨਹੀਂ ਤਾਂ ਦੋ ਸਾਲ ਬੀਤ ਚੁੱਕੇ ਹਨ ਅਤੇ ਤਿੰਨ ਸਾਲ ਬਾਅਦ ਉਹਨਾਂ ਦਾ ਵੀ ਸਮਾਂ ਜ਼ਰੂਰ ਆਵੇਗਾ। ਵੇਰਕਾ ਨੇ 2024 ਵਿੱਚ ਹੋਣ ਵਾਲੀਆਂ ਦੇਸ਼ ਵਿਚ ਲੋਕ ਸਭਾ ਦੀਆਂ ਚੋਣਾਂ ਦੇ ਦੌਰਾਨ 13 ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਠੋਕ ਦਿੱਤਾ ਹੈ। ਵੇਰਕਾ ਨੇ ਕਿਹਾ ਕਿ ਇਹ ਸੀਟਾਂ ਜਿੱਤਣ ਲਈ ਅਸੀਂ ਅੱਜ ਤੋਂ ਹੀ ਸ਼ੁਰੂਆਤ ਕਰ ਦਿੱਤੀ ਹੈ।
ਵਿਗੜ ਰਹੇ ਪੰਜਾਬ ਦੇ ਹਾਲਾਤ :ਉਹਨਾਂ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਉਹਨਾਂ ਕਿਹਾ ਕਿ ਪੰਜਾਬ ਵਿੱਚ ਹਲਾਤ ਖਰਾਬ ਹੋ ਰਹੇ ਹਨ। ਉਹਨਾਂ ਨੇ ਕਿਹਾ ਕਿ 2024 ਵਿੱਚ ਪੰਜਾਬ ਵਿੱਚ 13 ਦੀਆਂ 13 ਸੀਟਾਂ 'ਤੇ ਭਾਰਤੀ ਜਨਤਾ ਪਾਰਟੀ ਜਿੱਤ ਕੇ ਨਰਿੰਦਰ ਮੋਦੀ ਦੀ ਝੋਲੀ ਵਿੱਚ ਪਾਉਣ ਦੀ ਸ਼ੁਰੂਆਤ ਅੱਜ ਤੋਂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਸਰਕਾਰ ਤਾਂ ਪੰਜਾਬ ਸਰਕਾਰ ਦੀ ਮਦਦ ਕਰਨ ਲਈ ਤਿਆਰ ਹੈ ਪਰ ਪੰਜਾਬ ਸਰਕਾਰ ਖੁਦ ਮਦਦ ਲੈਣ ਲਈ ਤਿਆਰ ਨਹੀਂ ਹੈ। ਜੇਕਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਨਾ ਕਰ ਸਕੀ ਤਾਂ ਕੇਂਦਰ ਸਰਕਾਰ ਜ਼ਰੂਰ ਮਦਦ ਕਰੇਗੀ।
- ਲੁਧਿਆਣਾ ਪੀਏਯੂ 'ਚ ਜਿਨਸੀ ਸੋਸ਼ਣ ਦੇ ਮਾਮਲਾ ਉੱਤੇ ਅਧਿਕਾਰੀ ਦਾ ਸਪੱਸ਼ਟੀਕਰਨ, ਕਿਹਾ-ਯੂਨੀਵਰਸਿਟੀ ਪਹਿਲਾਂ ਹੀ ਲੈ ਚੁੱਕੀ ਹੈ ਬਣਦਾ ਐਕਸ਼ਨ
- ਨਸ਼ੇ ਦੀ ਹਾਲਤ 'ਚ ਪਤਨੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਇਲਜ਼ਾਮ, ਪਤਨੀ ਦੇ ਲੱਗੇ 90 ਟਾਂਕੇ, ਹਾਲਤ ਗੰਭੀਰ
- ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਮਨੋਹਰ ਲਾਲ ਖੱਟਰ ਤੇ ਅਨਿਲ ਵਿਜ ਨੂੰ ਜਾਨੋਂ ਮਾਰਨ ਦੀ ਧਮਕੀ, 15 ਅਗਸਤ ਤੱਕ ਵੱਡਾ ਕਾਂਡ ਕਰਨ ਦਾ ਦਾਅਵਾ!