ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤੋਂ ਬਾਅਦ ਹੁਣ ਆਮ ਲੋਕ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹੋਏ ਨਜ਼ਰ ਆ ਰਹੇ ਹਨ ਤੇ ਭਾਜਪਾ ਆਗੂਆਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਇਸੇ ਲੜੀ ਤਹਿਤ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਸ਼ਹਿਰ ਦੇ ਸੈਟੇਲਾਈਟ ਹਸਪਤਾਲ ਦਾ ਦੌਰਾ ਕਰਨ ਪਹੁੰਚੇ ਸਨ, ਜਿੱਥੇ ਕੁਝ ਮਰੀਜ਼ਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ।
ਮਰੀਜ਼ਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ ਤੇ ਨਾ ਹੀ ਪੰਜਾਬ ਭਾਜਪਾ ਦੇ ਆਗੂ ਕੇਂਦਰ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚਾ ਰਹੇ ਹਨ ਜਿਸ ਕਾਰਨ ਅਸੀਂ ਇਹ ਦਾ ਘਰੋਂ ਨਿਕਲਣਾ ਬੰਦ ਕਰ ਦੇਵਾਂਗੇ।
ਇਹ ਵੀ ਪੜੋ: ਪਿੰਡ ਕੋਟਲੀ ਸੱਕਾ ਵਾਲਾ 'ਚ ਪੁਲਿਸ ਵੱਲੋਂ ਨਜਾਇਜ਼ ਸਰਾਬ, ਲਾਹਣ ਤੇ 12 ਭੱਠੀਆਂ ਦਾ ਜਖੀਰਾ ਬਰਾਮਦ