ਅੰਮ੍ਰਿਤਸਰ: ਸ਼ਹਿਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਆਗੂ ਸ਼ਵੇਤ ਮਲਿਕ ਦਾ ਡਟ ਕੇ ਵਿਰੋਧ ਕੀਤਾ ਗਿਆ ਸੀ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਦੱਸਦਈਏ ਕਿ ਸਵੇਰ ਵੇਲੇ ਵੀ ਜਦੋਂ ਭਾਜਪਾ ਆਗੂ ਸ਼ਵੇਤ ਮਲਿਕ ਓਪਨ ਜਿੰਮ ਦਾ ਉਦਘਾਟਨ ਕਰਨ ਪਹੁੰਚੇ ਤਾਂ ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਪਹੁੰਚ ਕੇ ਉਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਗਿਆ।
ਇਹ ਵੀ ਪੜੋ: ਬਾਬਾ ਤਾਰਾ ਸਿੰਘ ਸ਼ਹੀਦਾਂ ਦੇ ਅਸਥਾਨ ’ਤੇ ਮਨਾਇਆ ਸ਼ਹੀਦੀ ਜੋੜ ਮੇਲਾ
ਇਸ ਮੌਕੇ ਯੂਥ ਕਾਂਗਰਸ ਦੇ ਬੁਲਾਰੇ ਵਿਵਾਨ ਖੁਰਾਣਾ ਨੇ ਤੰਜ ਕੱਸਦੇ ਹੋਏ ਕਿਹਾ ਕਿ ਭਾਜਪਾ ਦੇ ਆਗੂਆਂ ਨੇ ਬੇਸ਼ਰਮੀ ਦੀ ਹੱਦ ਮੁਕਾ ਦਿੱਤੀ ਹੈ ਜੇਕਰ ਲੋਕ ਇਨ੍ਹਾਂ ਨੂੰ ਪਸੰਦ ਨਹੀਂ ਕਰਦੇ ਤਾਂ ਇਹ ਜਾਣ ਕੇ ਲੋਕਾਂ ਦੇ ਵਿੱਚ ਜਾ ਕੇ ਆਪਣਾ ਵਿਰੋਧ ਕਰਵਾ ਰਹੇ ਹਨ।
ਵਿਵਾਨ ਖੁਰਾਣਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਾਜਪਾ ਦੇ ਆਗੂਆਂ ਦਾ ਘਰੋਂ ਨਿਕਲਣਾ ਹੀ ਬੰਦ ਕਰ ਦੇਣਗੇ। ਉਹਨਾਂ ਨੇ ਕਿਹਾ ਕਿ ਜੇਕਰ ਇਹ ਕਿਸਾਨ ਹਿਮਾਇਤੀ ਹਨ ਤਾਂ ਪੰਜਾਬ ਦੇ ਲੋਕਾਂ ਨਾਲ ਕਿਉਂ ਨਹੀਂ ਖੜ ਰਹੇ ਹਨ।
ਇਹ ਵੀ ਪੜੋ: ਸਾਬਕਾ ਕੌਂਸਲਰ ਪਾਸ਼ਾ ਨੇ ਸਿਹਰਾ ਬੰਨ੍ਹ ਲਾਇਆ ਸੱਤਾਧਾਰੀ ਪਾਰਟੀ ਖ਼ਿਲਾਫ਼ ਧਰਨਾ