ਅੰਮ੍ਰਿਤਸਰ: ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈਕੇ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਧਾਰਮਿਕ ਸਥਾਨਾਂ ਤੇ ਪਹੁੰਚ ਨਤਮਸਤਕ ਹੋ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਵਿੱਚ ਪੰਜਾਬ ਭਾਜਪਾ ਵੱਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਦੇ ਵਿੱਚ ਵਾਲਮੀਕਿ ਤੀਰਥ ਅਸਥਾਨ ‘ਤੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ( Ashwani Sharma) ਨੇ ਕਿਹਾ ਕਿ ਉਨ੍ਹਾਂ ਇਸ ਅਸਥਾਨ ਤੇ ਪਹੁੰਚ ਪੰਜਾਬ ਦੇ ਭਲੇ ਦੇ ਲਈ ਅਰਦਾਸ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਧਾਰਮਿਕ ਅਸਥਾਨ ਉੱਪਰ ਉਨ੍ਹਾਂ ਵੱਲੋਂ ਕੋਈ ਰਾਜਨੀਤਿਕ ਗੱਲ ਨਹੀਂ ਕੀਤੀ ਜਾਵੇਗੀ।
ਉੱਥੇ ਹੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਪੰਜਾਬ ਪਹਿਲਾਂ ਵਾਂਗ ਹੱਸਦਾ ਵੱਸਦਾ ਪੰਜਾਬ ਬਣੇ ਅਸੀਂ ਭਗਵਾਨ ਵਾਲਮੀਕਿ ਜੀ ਦੇ ਚਰਨਾ ਵਿੱਚ ਅਰਦਾਸ ਕੀਤੀ ਹੈ ਤੇ ਮਹਾਰਾਜ ਅਰਦਾਸ ਨੂੰ ਜ਼ਰੂਰ ਕਬੂਲ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਰ ਗੱਲ ਸੁਣਨ ਨੂੰ ਪਾਰਟੀ ਤਿਆਰ ਹੈ ਤੇ ਕਿਸਾਨਾਂ ਦੇ ਹਰ ਮਸਲੇ ਨੂੰ ਹੱਲ ਕਰਨ ਲਈ ਪਾਰਟੀ ਤਿਆਰ ਹੈ।