ਅੰਮ੍ਰਿਤਸਰ:ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਯਾਤਰਾ ਸ਼ੁਰੂ ਕੀਤੀ ਜਾਵੇਗੀ। ਉੱਥੇ ਹੀ ਭਾਰਤੀ ਜਨਤਾ ਪਾਰਟੀ ਦੇ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ, ਸੁਨੀਲ ਜਾਖੜ ਅਤੇ ਰਾਣਾ ਸੋਢੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦੋ ਦਿਨ ਭਾਜਪਾ ਦੀ ਮੀਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ ਹਨ। ਇਨ੍ਹਾਂ ਵਿਚੋਂ ਇੱਕ ਫੈਸਲਾ ਭਾਰਤੀ ਜਨਤਾ ਪਾਰਟੀ ਵੱਲੋਂ ਇਕ ਪੈਦਲ ਮਾਰਚ ਸ਼ੁਰੂ ਕਰਨ ਦਾ ਹੈ, ਜੋ ਕਿ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਵੇਗਾ। ਉਨਾਂ ਕਿਹਾ ਕਿ ਇਸ ਦੀ ਅਗਵਾਈ ਅਮਿਤ ਸ਼ਾਹ ਵੱਲੋਂ ਕੀਤੀ ਜਾਵੇਗੀ।
2027 'ਚ ਬਣੇਗੀ ਪੰਜਾਬ 'ਚ ਭਾਜਪਾ ਸਰਕਾਰ:ਅੱਗੇ ਬੋਲਦੇ ਹੋਏ ਰਾਣਾ ਸੋਢੀ ਨੇ ਕਿਹਾ ਕਿ ਪਹਿਲਾਂ ਅਸੀਂ ਕਾਰਪੋਰੇਸ਼ਨ ਦੀਆਂ ਚੋਣਾ ਜਿਤਾਂਗੇ ਅਤੇ ਉਸ ਤੋਂ ਬਾਅਦ 2024 ਦੀਆਂ ਅਤੇ 2027 ਵਿੱਚ ਵਿਧਾਨ ਸਭਾ ਚੋਣ ਜਿੱਤ ਕੇ, ਬੀਜੇਪੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ।
ਪੰਜਾਬ ਵਿੱਚ ਭਾਜਪਾ ਵੀ ਕੱਢੇਗੀ ਯਾਤਰਾ:ਭਾਜਪਾ ਆਗੂ ਰਾਣਾ ਸੋਢੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅਸੀਂ ਆਪਣੇ ਵਰਕਰਾਂ ਨੂੰ ਮਜ਼ਬੂਤ ਕਰਨ ਲਈ ਮਾਰਚ ਵੀ ਕੱਢਿਆ ਜਾਵੇਗਾ। ਕਿਹਾ ਕਿ ਇਸ ਮੀਟਿੰਗ ਦਾ ਸਭ ਤੋਂ ਵੱਡਾ ਮਕਸਦ ਪਾਰਟੀ ਵਰਕਰਾਂ ਨੂੰ ਪ੍ਰੋਤਸਾਹਿਤ ਕਰਨਾ ਅਤੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਉਥੇ ਹੀ ਡਾਕਟਰ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਮਾਰਚ ਮਹੀਨੇ ਯਾਤਰਾ ਕੱਢੀ ਜਾਵੇਗੀ, ਜੋ ਕਿ ਅੰਮ੍ਰਿਤਸਰ ਤੋਂ ਸ਼ੁਰੂ ਹੋਕੇ ਪੰਜਾਬ ਦੇ ਅਲੱਗ-ਅਲੱਗ ਸੂਬਿਆਂ ਵਿੱਚ ਜਾਵੇਗਾ।