ਪੰਜਾਬ

punjab

ETV Bharat / state

ਭਾਜਪਾ ਨੇ ਅਕਾਲੀਆਂ ਨਾਲ ਤੋੜੀ ਯਾਰੀ, ਇਕੱਲਿਆਂ ਚੋਣ ਲੜਨ ਦਾ ਲਿਆ ਫ਼ੈਸਲਾ - akali dal decides to contest alone

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਵੀਰਵਾਰ ਨੂੰ ਹਰਿਆਣਾ 'ਚ ਸਿਆਸੀ ਤਾਕਤ ਦਾ ਇਸਤੇਮਾਲ ਕਰਕੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ ਵਿੱਚ ਸ਼ਾਮਿਲ ਕਰਨ ਲਈ ਭਗਵਾਂ ਪਾਰਟੀ ਦੀ ਨਿਖੇਧੀ ਕੀਤੀ ਹੈ। ਇਸ ਕਾਰਵਾਈ 'ਗਠਜੋੜ ਧਰਮ' ਦੇ ਸਿਧਾਂਤ ਦੇ ਖ਼ਿਲਾਫ ਕਰਾਰ ਦਿੱਤਾ ਹੈ।

ਫ਼ੋਟੋ

By

Published : Sep 26, 2019, 10:06 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਵੀਰਵਾਰ ਨੂੰ ਹਰਿਆਣਾ 'ਚ ਸਿਆਸੀ ਤਾਕਤ ਦਾ ਇਸਤੇਮਾਲ ਕਰਕੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ ਵਿੱਚ ਸ਼ਾਮਿਲ ਕਰਨ ਲਈ ਭਗਵਾਂ ਪਾਰਟੀ ਦੀ ਨਿਖੇਧੀ ਕੀਤੀ ਹੈ। ਇਸ ਕਾਰਵਾਈ 'ਗਠਜੋੜ ਧਰਮ' ਦੇ ਸਿਧਾਂਤ ਦੇ ਖ਼ਿਲਾਫ ਕਰਾਰ ਦਿੱਤਾ ਹੈ।

ਵੀਡੀਓ

ਕੋਰ ਕਮੇਟੀ ਨੇ ਕਿਹਾ ਕਿ ਭਾਜਪਾ ਨੇ ਅਕਾਲੀ ਦਲ ਨਾਲ ਸਿਰਫ਼ ਵਿਸਵਾਸ਼ਘਾਤ ਨਹੀਂ ਕੀਤਾ ਹੈ, ਸਗੋਂ ਇਹ ਹਰਿਆਣਾ ਵਿਧਾਨ ਚੋਣਾਂ ਸਬੰਧੀ ਅਕਾਲੀ ਦਲ ਨਾਲ ਕੀਤੇ ਵਾਅਦਿਆਂ ਤੋਂ ਵੀ ਮੁੱਕਰੀ ਹੈ। ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ 'ਚ ਸ਼ਾਮਿਲ ਕਰਨ ਦੇ ਫ਼ੈਸਲੇ ਨੂੰ ਸਾਹਮਣੇ ਰੱਖਦਿਆਂ ਕੋਰ ਕਮੇਟੀ ਨੇ ਕਿਹਾ ਕਿ ਅਕਾਲੀ ਦਲ ਨੇ ਰਾਸ਼ਟਰੀ ਹਿੱਤਾਂ ਲਈ ਹਮੇਸ਼ਾਂ ਹੀ ਭਾਜਪਾ ਦਾ ਚੰਗੇ ਮਾੜੇ ਸਮਿਆਂ ਵਿਚ ਸਾਥ ਦਿੱਤਾ ਹੈ।

ਇਹ ਵੀ ਪੜ੍ਹੋ: ਲੋਕਾਂ ਨੂੰ ਸਮੱਤ ਬਖ਼ਸ਼ਾਉਣ ਵਾਲੇ ਗੁਰਦਾਸ ਮਾਨ ਖੋ ਬੈਠੇ ਆਪਣੀ ਸਮੱਤ

ਇਹ ਬਹੁਤ ਹੀ ਨਿੰਦਣਯੋਗ ਹੈ ਕਿ ਭਾਜਪਾ ਨੇ ਅਕਾਲੀ ਦਲ ਦੀ ਚੱਟਾਨ ਵਰਗੀ ਹਮਾਇਤ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਇੱਕ ਅਕਾਲੀ ਵਿਧਾਇਕ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਦਾ ਫ਼ੈਸਲਾ ਲਿਆ ਹੈ। ਕਮੇਟੀ ਨੇ ਕਿਹਾ ਕਿ ਇਹ ਭਾਜਪਾ ਹੀ ਸੀ, ਜਿਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਅਕਾਲੀ ਦਲ ਨਾਲ ਮਿਲ ਕੇ ਲੜਣ ਦਾ ਵਾਅਦਾ ਕੀਤਾ ਸੀ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੰਸਦੀ ਚੋਣਾਂ ਮੌਕੇ ਇਸ ਸਬੰਧੀ ਇੱਕ ਪ੍ਰੈਸ ਕਾਨਫ਼ਰੰਸ ਵੀ ਰੱਖੀ ਸੀ ਤੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਲਈ ਸਮਰਥਨ ਦੀ ਮੰਗ ਕਰਦਿਆਂ ਐਲਾਨ ਕੀਤਾ ਸੀ ਕਿ ਅਕਾਲੀ ਦਲ ਅਤੇ ਭਾਜਪਾ ਹਰਿਆਣਾ ਵਿਧਾਨ ਸਭਾ ਚੋਣਾਂ ਸਾਂਝੇ ਤੌਰ 'ਤੇ ਲੜਣਗੇ।

ਕਮੇਟੀ ਨੇ ਕਿਹਾ ਕਿ ਅਕਾਲੀ ਦਲ ਨੇ ਪੂਰੇ ਦੇਸ਼ ਅੰਦਰ ਭਾਜਪਾ ਨੂੰ ਸਮਰਥਨ ਦਿੱਤਾ ਸੀ। ਪਰ ਜਦੋਂ ਭਾਜਪਾ ਲਈ ਅਕਾਲੀ ਦਲ ਦੀ ਮਿਹਰਬਾਨੀ ਦਾ ਮੁੱਲ ਮੋੜਣ ਦਾ ਸਮਾਂ ਆਇਆ ਤਾਂ ਇਹ ਨਾ ਸਿਰਫ ਪਿੱਛੇ ਹਟ ਗਈ, ਸਗੋਂ ਇਸ ਹੱਦ ਤਕ ਚਲੀ ਗਈ ਕਿ ਇੱਕ ਅਕਾਲੀ ਵਿਧਾਇਕ ਨੂੰ ਭਗਵਾਂ ਪਾਰਟੀ ਵਿਚ ਸ਼ਾਮਿਲ ਕਰ ਲਿਆ। ਕੋਰ ਕਮੇਟੀ ਨੇ ਕਿਹਾ ਕਿ ਅਕਾਲੀ ਦਲ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਤੋਂ ਇਲਾਵਾ ਹਮੇਸ਼ਾਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਡਟ ਕੇ ਖੜ੍ਹਿਆ ਹੈ। ਕਮੇਟੀ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੁਤੰਤਰ ਤੌਰ ਤੇ ਲੜਣ ਵਾਸਤੇ ਕਮਰ ਕਸਣ ਲਈ ਆਖਦਿਆਂ ਕਿਹਾ ਕਿ ਛੇਤੀ ਹੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਹਰਿਆਣਾ ਅੰਦਰ ਇੱਕ ਪ੍ਰਭਾਵਸ਼ਾਲੀ ਅਤੇ ਸਿੱਟੇਜਨਕ ਚੋਣ ਮੁਹਿੰਮ ਚਲਾਉਣ ਲਈ ਆਗੂਆਂ ਅਤੇ ਵਰਕਰਾਂ ਦੀ ਡਿਊਟੀਆਂ ਲਗਾ ਦਿੱਤੀਆਂ ਜਾਣਗੀਆਂ। ਕੋਰ ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਨੇ ਹਮੇਸ਼ਾਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਆਪਣੇ ਮੁੱਢਲੇ ਸਿਧਾਂਤਾਂ ਉੱਤੇ ਪਹਿਰਾ ਦਿੱਤਾ ਹੈ ਅਤੇ ਇਨ੍ਹਾਂ ਸਿਧਾਂਤਾਂ ਦੀ ਇਹ ਕਿਸੇ ਵੀ ਰੂਪ ਵਿਚ ਉਲੰਘਣਾ ਨਹੀਂ ਹੋਣ ਦੇਵੇਗਾ। ਕਮੇਟੀ ਨੇ ਕਿਹਾ ਕਿ ਅਕਾਲੀ ਦਲ ਦਾ ਸਮਾਜ ਅੰਦਰਲੀਆਂ ਬੁਰਾਈਆਂ ਖ਼ਿਲਾਫ ਲੜਣ ਦਾ ਲੰਬਾ ਇਤਿਹਾਸ ਹੈ। ਇਹ 'ਸਰਬੱਤ ਦਾ ਭਲਾ' ਸਿਧਾਂਤ ਦੀ ਪਾਲਣਾ ਕਰਨ ਵਾਲੀ ਪਾਰਟੀ ਹੈ ਤੇ ਹਮੇਸ਼ਾਂ ਸਰਬੱਤ ਦਾ ਭਲਾ ਕਰਨਾ ਜਾਰੀ ਰੱਖੇਗੀ।

ABOUT THE AUTHOR

...view details