ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 95ਵੇਂ ਐਡੀਸ਼ਨ ਵਿੱਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ‘ਮਨ ਕੀ ਬਾਤ’ ਇੱਕ ਸਦੀ ਪੂਰੀ ਕਰਨ ਵੱਲ ਵਧ ਰਹੀ ਹੈ। ਇਹ ਪ੍ਰੋਗਰਾਮ ਮੇਰੇ ਲਈ 130 ਕਰੋੜ ਦੇਸ਼ਵਾਸੀਆਂ ਨਾਲ ਜੁੜਨ ਦਾ ਇੱਕ ਹੋਰ ਮਾਧਿਅਮ ਹੈ।
ਭਾਜਪਾ ਦੇ ਦਫ਼ਤਰ ਵਿਚ ਮਨ ਕੀ ਬਾਤ ਪ੍ਰੋਗਰਾਮ ਸੁਣਿਆ ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਦੇ ਹਰ ਐਪੀਸੋਡ ਤੋਂ ਪਹਿਲਾਂ ਦੇਸ਼ ਦੇ ਲੋਕਾਂ ਵੱਲੋਂ ਭੇਜੀਆਂ ਚਿੱਠੀਆਂ ਨੂੰ ਪੜ੍ਹਨਾ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਸੁਣਨਾ ਮੇਰੇ ਲਈ ਇੱਕ ਤਰ੍ਹਾਂ ਦਾ ਅਧਿਆਤਮਕ ਅਨੁਭਵ ਹੁੰਦਾ ਹੈ। ਅੰਮ੍ਰਿਤਸਰ ਵਿੱਚ ਭਾਜਪਾ ਦੇ ਵਰਕਰਾਂ ਤੇ ਭਾਜਪਾ ਦੇ ਜ਼ਿਲਾ ਮੀਤ ਪ੍ਰਧਾਨ ਸਰਬਜੀਤ ਸਿੰਘ ਸੈਂਟੀ ਵਲੋ ਅੰਮ੍ਰਿਤਸਰ ਭਾਜਪਾ ਦੇ ਦਫ਼ਤਰ ਵਿਚ ਮਨ ਕੀ ਬਾਤ ਪ੍ਰੋਗਰਾਮ ਸੁਣਿਆ ਗਿਆ।
ਡਾਕਟਰ ਭੀਮ ਰਾਓ ਅੰਬੇਦਕਰ ਨੂੰ ਦਿੱਤੀ ਸ਼ਰਧਾਂਜਲੀ:ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਵੱਲੋ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਅਸੀਂ ਬਹੁਤ ਹੀ ਕਿਸਮਤ ਵਾਲੇ ਹਾਂ ਜਿਨ੍ਹਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ਪ੍ਰੋਗਰਾਮ ਸੁਣਨ ਦਾ ਮੌਕਾ ਮਿਲਦਾ ਹੈ ਇਸਦੇ ਨਾਲ ਹੀ ਔਰਤਾਂ ਬਾਰੇ ਵਿਵਾਦਤ ਟਿੱਪਣੀ ਕਰਨ 'ਤੇ ਬੁਰੇ ਫਸੇ ਬਾਬਾ ਰਾਮਦੇਵ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਨਹੀਂ ਕਰਨੀ ਚਾਹੀਦੀ।
ਨਸ਼ੇ ਨਾਲ 700 ਤੋਂ ਵੱਧ ਮੌਤਾਂ:ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਉੱਪਰ ਟਿੱਪਣੀ ਕਰਦੇ ਹਨ ਉਨ੍ਹਾਂ ਕਿਹਾ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ 700 ਤੋਂ ਵੱਧ ਮੌਤਾਂ ਨਸ਼ੇ ਨਾਲ ਹੀ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੀ ਧਰਤੀ ਖੂਨ ਨਾਲ ਲਾਲ ਕਰ ਦਿੱਤੀ ਹੈ। ਹੁਣ ਗੁਜਰਾਤ ਦੇ ਲੋਕਾਂ ਨੂੰ ਬੇਵਕੂਫ਼ ਬਣਾਇਆ ਹੋਇਆ ਹੈ। ਗੁਜਰਾਤ ਤੋਂ ਪੰਜਾਬ ਆ ਕੇ ਸਰਕਾਰ ਚਲਾਉਣ ਉਨ੍ਹਾਂ ਕਿਹਾ ਕਿ ਆਏ ਦਿਨ ਇਹ ਲੁਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਜੋ ਕਿ ਪੰਜਾਬ ਸਰਕਾਰ ਦੇ ਉਪਰ ਸਵਾਲੀਆ ਨਿਸ਼ਾਨ ਖੜੇ ਕਰਦੀ ਹੈ।
ਇਹ ਵੀ ਪੜ੍ਹੋ :-ਸੁੱਚਾ ਸਿੰਘ ਲੰਗਾਹ ਦੀ ਮਾਫੀ 'ਤੇ ਬੋਲੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਕਿਹਾ...