ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਨਸ਼ਾ ਆਪਣਾ ਪੈਰ ਪਸਾਰਦਾ ਜਾ ਰਿਹਾ ਹੈ ਉਥੇ ਹੀ ਇਸ ਨਸ਼ੇ ਦੇ ਕਾਰਨ ਕਈ ਘਰ ਵੀ ਬਰਬਾਦ ਹੋ ਚੁੱਕੇ ਹਨ ਪਰ ਦੂਜੇ ਪਾਸੇ ਅਜੇ ਵੀ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਜਾਪਦਾ ਹੈ। ਜਿੱਥੇ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਦੇ ਦਾਅਵੇ ਵੀ ਕਰ ਰਹੀ ਹੈ।
ਭੈਰੋਂ ਮੰਦਿਰ ਵਿੱਚ ਪੁਜਾਰੀ ਉੱਤੇ ਹਮਲਾ ਕਰਨ ਦੀ ਘਟਨਾ ਉੱਥੇ ਹੀ ਦੂਸਰੇ ਪਾਸੇ ਜੇ ਗੱਲ ਕੀਤੀ ਜਾਵੇ ਤਾਂ ਸੱਚਾਈ ਇਹ ਹੈ ਕਿ ਅੰਮ੍ਰਿਤਸਰ ਦੇ ਪ੍ਰਸਿੱਧ ਭੈਰੋਂ ਮੰਦਿਰ ਦੇ ਵਿੱਚ ਦੇਰ ਰਾਤ ਕੁਝ ਵਿਅਕਤੀਆਂ ਵੱਲੋਂ ਪੁਜਾਰੀ ਉੱਤੇ ਹਮਲਾ ਕਰ ਦਿੱਤਾ ਗਿਆ। ਹਮਲੇ ਕਰਨ ਦਾ ਕਾਰਨ ਮੰਦਿਰ ਵਿੱਚ ਨਸ਼ਾ ਪਿਆਉਣਾ ਅਤੇ ਉਸ ਨੂੰ ਮੰਦਰ ’ਚੋਂ ਕੱਢਣਾ ਦੱਸਿਆ ਜਾ ਰਿਹਾ ਹੈ।
ਪੁੁਜਾਰੀ ਦਾ ਇਲਜ਼ਾਮ ਹੈ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਉਨ੍ਹਾਂ ਉੱਤੇ ਹਮਲਾ ਹੋਇਆ ਹੈ ਸਗੋਂ ਇਸ ਤੋਂ ਪਹਿਲਾਂ ਵੀ ਬਹੁਤ ਵਾਰ ਉਨ੍ਹਾਂ ’ਤੇ ਹਮਲਾ ਕੀਤਾ ਗਿਆ ਹੈ ਪਰ ਪ੍ਰਸ਼ਾਸਨ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਲਗਾਤਾਰ ਹੀ ਸਾਡੇ ਵੱਲੋਂ ਦੁਰਗਿਆਣਾ ਮੰਦਿਰ ਚੌਕੀ ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਰਹੀਆਂ ਹਨ ਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਸਦੇ ਨਾਲ ਹੀ ਮਹੰਤ ਨੇ ਦੱਸਿਆ ਕਿ ਦੇਰ ਰਾਤ ਬਾਰਾਂ ਵਜੇ ਦੇ ਕਰੀਬ ਸੁਰਜੀਤ ਨਾਥ ਅਤੇ ਅਮਰੀਕ ਨਾਥ ਅਤੇ ਉਨ੍ਹਾਂ ਸਾਥੀਆਂ ਵੱਲੋਂ ਸਾਡੇ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਇਸ ਘਟਨਾ ਵਿੱਚ ਮੰਦਿਰ ਦੀਆਂ ਮੂਰਤੀਆਂ ਨੂੰ ਨੁਕਸਾਨ ਹੋਇਆ ਦੱਸੀਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲਗਾਤਾਰ ਹੀ ਉਨ੍ਹਾਂ ਵੱਲੋਂ ਇੱਥੇ ਸ਼ਰਾਬ ਪੀਣ ਅਤੇ ਨਸ਼ਾ ਨਾ ਕਰਨ ਨੂੰ ਲੈ ਕੇ ਉਨ੍ਹਾਂ ਨੂੰ ਸੁਚੇਤ ਵੀ ਕੀਤਾ ਜਾਂਦਾ ਸੀ ਪਰ ਉਨ੍ਹਾਂ ਵੱਲੋਂ ਉਨ੍ਹਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਸਦੇ ਨਾਲ ਹੀ ਪੁਜਾਰੀ ਨੇ ਦੱਸਿਆ ਕਿ ਇਸ ਮਸਲੇ ਨੂੰ ਲੈਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਪਰ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ। ਜਦੋਂ ਪੁਲਿਸ ਅਧਿਕਾਰੀਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਡਾਕਟਰੀ ਰਿਪੋਰਟ ਆਉਣ ਤੋਂ ਬਾਅਦ ਹੀ ਉਨ੍ਹਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ।
ਉਧਰ ਦੂਜੇ ਪਾਸੇ ਸੋਮਨਾਥ ਨਾਥ ਪਿਛਲੇ ਲੰਬੇ ਸਮੇਂ ਤੋਂ ਇਸ ਜਗ੍ਹਾ ਦੇ ਉੱਤੇ ਸੇਵਾ ਨਿਭਾ ਰਹੀ ਹੈ ਜਿੰਨ੍ਹਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਸੋਮਨਾਥ ਨੇ ਦੱਸਿਆ ਕਿ ਪੰਜ ਸਾਲ ਤੋਂ ਲਗਾਤਾਰ ਹੀ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਰੋਟੀ ਵੀ ਉਨ੍ਹਾਂ ਨੂੰ ਖਾਣ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਆਪਣੇ ਸਮਾਜ ਦੇ ਮਹੰਤਾਂ ਨੂੰ ਜਾਣਕਾਰੀ ਦਿੱਤੀ ਗਈ ਉਦੋਂ ਹੀ ਉਨ੍ਹਾਂ ਨੇ ਪੂਰੀ ਜਾਂਚ ਕਰਨ ਤੋਂ ਬਾਅਦ ਸੁਰਜੀਤ ਨਾਥ ਨੂੰ ਇੱਥੋਂ ਜਾਣ ਲਈ ਕਿਹਾ ਅਤੇ ਹੁਣ ਵੀ ਉਨ੍ਹਾਂ ਵੱਲੋਂ ਸਾਡੇ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਪਟਿਆਲਾ 'ਚ ਨੌਜਵਾਨ ਦਾ ਕੈਂਚੀਆਂ ਮਾਰ ਕੇ ਕੀਤਾ ਕਤਲ