ਅੰਮ੍ਰਿਤਸਰ: ਛੇਹਰਟਾ ਇਲਾਕੇ ਵਿਚ ਪੈਂਦੇ ਦਵਾਈਆਂ ਵਾਲੀ ਗਲੀ ਦੇ ਵਿੱਚ ਦੋ ਧਿਰ ਆਪਸ ਵਿਚ ਭਿੜ ਗਏ। ਉੱਥੇ ਇੱਕ ਧਿਰ ਦੇ ਸਿਰ ਤੇ ਸੱਟ (Injury) ਲੱਗੀ ਹੈ ਅਤੇ ਜਿਸ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ (Civil Hospital) ਲਿਜਾਇਆ ਗਿਆ, ਜਿਥੇ ਉਹ ਜ਼ੇਰੇ ਇਲਾਜ ਹੈ। ਉੱਥੇ ਹੀ ਇਕ ਨੌਜਵਾਨ ਵੱਲੋਂ ਦੂਸਰੇ ਨੌਜਵਾਨ 'ਤੇ ਇਲਜ਼ਾਮ ਲਗਾਏ ਤੇ ਕਿਹਾ ਕਿ ਉਨ੍ਹਾਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ।
ਨੌਜਵਾਨ ਨੇ ਦੱਸਿਆ ਕਿ ਉਸ ਉੱਪਰ ਤਰੁਣ ਨਾਮਕ ਨੌਜਵਾਨ ਵੱਲੋਂ ਹਮਲਾ ਕੀਤਾ ਗਿਆ ਹੈ ਅਤੇ ਉਸ ਦੇ ਮਾਮੇ ਵੱਲੋਂ ਮਿਲ ਕੇ ਮੇਰੇ 'ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਮੇਰੇ ਨਾਲ ਪੱਟੀ ਜੇਲ੍ਹ ਵਿੱਚ ਬੰਦ ਸੀ ਅਤੇ ਹੁਣ ਉਸ ਨੂੰ ਨਹੀਂ ਪਤਾ ਕਿ ਉਸ 'ਤੇ ਕਿਉਂ ਹਮਲਾ ਕੀਤਾ ਗਿਆ।
ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਸ ਦੇ ਸਿਰ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਅਤੇ ਉਸਦੇ ਸਿਰ ਵਿੱਚ ਸੱਟ ਲੱਗੀ ਹੈ। ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ।
ਜਾਂਚ ਅਧਿਕਾਰੀ ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ 'ਚ ਪੈਂਦੇ ਦਵਾਈਆਂ ਵਾਲੇ ਮੋੜ ਉੱਤੇ ਦੋ ਧਿਰਾਂ ਵਿੱਚ ਲੜਾਈ ਤੇ ਹੋਈ ਹੈ ਪਰ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਨਹੀਂ ਹੋਈ। ਪਰਿਵਾਰ ਵੱਲੋਂ ਸਿਰਫ਼ ਇਲਜਾਮ ਲਗਾਏ ਜਾ ਰਹੇ ਨੇ ਉਥੇ ਪੁਲਿਸ ਨੇ ਕਿਹਾ ਕਿ ਜੋ ਵੀ ਬਣਦੀ ਕਾਰਵਾਈ ਹੈ, ਉਹ ਜ਼ਰੂਰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਦਿਨ ਦਿਹਾੜੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਸਾਹਮਣੇ ਨਜ਼ਰ ਆ ਰਹੀਆਂ ਹਨ ਅਤੇ ਪੁਲਿਸ ਦੇ ਹੱਥ ਅਜੇ ਤੱਕ ਖਾਲੀ ਹਨ।
ਇਹ ਵੀ ਪੜੋ:147 ਪੰਚਾਇਤਾਂ ਨੂੰ 12.24 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਵੰਡ