ਅੰਮ੍ਰਿਤਸਰ:ਪੰਜਾਬ ’ਚ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਗੁੰਡਾਗਰਦੀ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਅੰਮ੍ਰਿਤਸਰ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ (Bloody clash in Amritsar during election code) ਵੇਖਣ ਨੂੰ ਮਿਲਿਆ ਹੈ।
ਜ਼ਿਲ੍ਹੇ ਅੰਮ੍ਰਿਤਸਰ ਦੇ ਅੰਨਗੜ੍ਹ ਇਲਾਕੇ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਆਪਸ ਵਿੱਚ ਭਿੜਦੇ ਵਿਖਾਈ ਦੇ ਰਹੇ ਹਨ। ਇਸ ਆਪਸੀ ਤਕਰਾਰ ਦੇ ਚੱਲਦੇ ਇੱਕ ਧਿਰ ਵੱਲੋਂ ਹਵਾਈ ਫਾਇਰ ਕੀਤਾ ਗਿਆ ਹੈ ਜਿਸ ਦੀ ਆਵਾਜ਼ ਵੀਡੀਓ ਵਿੱਚ ਸੁਣਾਈ ਦੇ ਰਹੀ ਹੈ। ਇਸ ਘਟਨਾ ਵਿੱਚ ਇੱਕ ਧਿਰ ਦੇ ਕਈ ਲੋਕ ਜ਼ਖ਼ਮੀ ਹੋਏ ਹਨ।
ਜ਼ਖ਼ਮੀਆਂ ਨੇ ਦੱਸਿਆ ਕਿ ਉਨ੍ਹਾਂ ’ਤੇ ਵੱਡੀ ਗਿਣਤੀ ਦੇ ਵਿੱਚ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਕਾਫੀ ਭੰਨਤੋੜ ਕੀਤੀ ਗਈ ਹੈ ਇੱਥੋਂ ਤੱਕ ਕਿ ਗਲੀ ਵਿੱਚ ਖੜ੍ਹਾ ਉਨ੍ਹਾਂ ਦਾ ਮੋਟਰਸਾਇਕਲ ਵੀ ਤੋੜ ਦਿੱਤਾ ਗਿਆ ਹੈ। ਪੀੜਤਾਂ ਵੱਲੋਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਪੁਲਿਸ ਦੀ ਕਾਰਗੁਜਾਰੀ ਉੱਪਰ ਸਵਾਲ ਖੜ੍ਹੇ ਕਰਦਾ ਵੀ ਵਿਖਾਈ ਦੇ ਰਿਹਾ ਹੈ।