ਅੰਮ੍ਰਿਤਸਰ: ਰਾਮ ਤਲਾਈ ਇਲਾਕੇ 'ਚ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਮ੍ਰਿਤਕ ਇੱਕ ਆਟੋ ਚਾਲਕ ਸੀ। ਪੁਲਿਸ ਨੇ ਕੇਸ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।
ਆਟੋ ਚਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਮ੍ਰਿਤਕ ਦਾ ਨਾਂਅ ਕੁਲਦੀਪ ਸਿੰਘ ਦੱਸਿਆ ਜਾ ਰਿਹਾ ਹੈ ਜੋ ਪਿੰਡ ਬਰਾੜ ਲੋਪੋਕੇ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਤੇ ਅੰਮ੍ਰਿਤਸਰ ਵਿੱਚ ਆਟੋ ਚਲਾਉਣ ਦਾ ਕੰਮ ਕਰਦਾ ਸੀ। ਜਿਸ ਦਾ 31 ਤਰੀਕ ਰਾਤ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।