ਪੰਜਾਬ

punjab

ETV Bharat / state

ਦੁਬਈ ’ਚ ਕਿਵੇਂ ਹੋਈ 22 ਸਾਲਾ ਗੁਰਪ੍ਰੀਤ ਦੀ ਮੌਤ ? ਦਰਦਭਰੀ ਕਹਾਣੀ ਸੁਣ ਹੋ ਜਾਣਗੇ ਰੌਂਗਟੇ ਖੜ੍ਹੇ !

ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ. ਐਸਪੀ ਓਬਰਾਏ ਦੇ ਯਤਨਾ ਸਦਕਾ 22 ਸਾਲਾ ਪੰਜਾਬੀ ਨੌਜਵਾਨ ਦੀ ਮ੍ਰਿਤਕ ਭਾਰਤ ਪਹੁੰਚੀ ਹੈ। ਗੁਰਪ੍ਰੀਤ ਬੀਤੀ 16 ਮਾਰਚ ਨੂੰ ਕੰਮਕਾਰ ਦੀ ਭਾਲ 'ਚ ਵਿਜ਼ਿਟਰ ਵੀਜ਼ਾ ਲੈ ਕੇ ਦੁਬਈ ਪਹੁੰਚਿਆ ਸੀ ਜਿੱਥੇ ਉਹ ਅਜੇ ਕੰਮ ਦੀ ਤਲਾਸ਼ 'ਚ ਸੀ ਕਿ ਬਦਕਿਸਮਤੀ ਨਾਲ ਬੀਤੀ 5 ਅਪ੍ਰੈਲ ਨੂੰ ਕਿਸੇ ਕਾਰਨ ਉਸ ਦੀ ਇੱਕ ਬਿਲਡਿੰਗ ਦੀ 14ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ ਸੀ।

ਦੁਬਈ ਤੋਂ ਪੰਜਾਬ ਪਹੁੰਚੀ 22 ਸਾਲਾ ਗੁਰਪ੍ਰੀਤ ਦੀ ਮ੍ਰਿਤਕ ਦੇਹ
ਦੁਬਈ ਤੋਂ ਪੰਜਾਬ ਪਹੁੰਚੀ 22 ਸਾਲਾ ਗੁਰਪ੍ਰੀਤ ਦੀ ਮ੍ਰਿਤਕ ਦੇਹ

By

Published : Apr 21, 2022, 7:58 PM IST

ਅੰਮ੍ਰਿਤਸਰ: ਆਪਣੇ ਚੰਗੇਰੇ ਭਵਿੱਖ ਲਈ ਖਾੜੀ ਮੁਲਕਾਂ 'ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਏਰੀਏ ਦੇ ਪਿੰਡ ਮੂਨਕ ਕਲਾਂ ਨਾਲ ਸਬੰਧਿਤ 22 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਸਵ. ਗੁਰਚਰਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਦੁਬਈ ਤੋਂ ਪੰਜਾਬ ਪਹੁੰਚੀ 22 ਸਾਲਾ ਗੁਰਪ੍ਰੀਤ ਦੀ ਮ੍ਰਿਤਕ ਦੇਹ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਪਹਿਲਾਂ ਯੂਕਰੇਨ ਗਿਆ ਸੀ ਕਿ ਆਪਣੇ ਦਾਦਾ ਜੀ ਦੀ ਸਿਹਤ ਵਿਗੜਨ ਕਾਰਨ ਉਹ ਯੂਕਰੇਨ ਦੀ ਲੜਾਈ ਸ਼ੁਰੂ ਹੋਣ ਤੋਂ ਕੇਵਲ ਦੋ ਦਿਨ ਪਹਿਲਾਂ ਹੀ ਭਾਰਤ ਆ ਗਿਆ ਸੀ। ਕੁਝ ਸਮਾਂ ਘਰ ਰਹਿਣ ਉਪਰੰਤ ਉਹ ਬੀਤੀ 16 ਮਾਰਚ ਨੂੰ ਕੰਮਕਾਰ ਦੀ ਭਾਲ 'ਚ ਵਿਜ਼ਿਟਰ ਵੀਜ਼ਾ ਲੈ ਕੇ ਦੁਬਈ ਪਹੁੰਚ ਗਿਆ ਸੀ ਜਿੱਥੇ ਉਹ ਅਜੇ ਕੰਮ ਦੀ ਤਲਾਸ਼ 'ਚ ਸੀ ਕਿ ਬਦਕਿਸਮਤੀ ਨਾਲ ਬੀਤੀ 5 ਅਪ੍ਰੈਲ ਨੂੰ ਕਿਸੇ ਕਾਰਨ ਉਸ ਦੀ ਇੱਕ ਬਿਲਡਿੰਗ ਦੀ 14ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ ਸੀ।

ਦੁਬਈ ਤੋਂ ਪੰਜਾਬ ਪਹੁੰਚੀ 22 ਸਾਲਾ ਗੁਰਪ੍ਰੀਤ ਦੀ ਮ੍ਰਿਤਕ ਦੇਹ

ਇਸ ਮੌਕੇ ਟਰੱਸਟ ਦੇ ਆਗੂ ਨੇ ਦੱਸਿਆ ਕਿ ਇਸ ਘਟਨਾ ਉਪਰੰਤ ਮ੍ਰਿਤਕ ਦੇ ਪਿੰਡ ਨਾਲ ਸਬੰਧਿਤ ਸਮਾਜ ਸੇਵਕ ਦਵਿੰਦਰ ਸਿੰਘ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਜੋ ਕਿ ਆਪਣੇ ਬਜ਼ੁਰਗ ਦਾਦੇ ਦਾ ਇਕਲੌਤਾ ਸਹਾਰਾ ਹੈ,ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਮਦਦ ਕੀਤੀ ਜਾਵੇ,ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।

ਦੁਬਈ ਤੋਂ ਪੰਜਾਬ ਪਹੁੰਚੀ 22 ਸਾਲਾ ਗੁਰਪ੍ਰੀਤ ਦੀ ਮ੍ਰਿਤਕ ਦੇਹ

ਡਾ. ਓਬਰਾਏ ਅਨੁਸਾਰ ਉਨ੍ਹਾਂ ਵੱਲੋਂ ਮ੍ਰਿਤਕ ਗੁਰਪ੍ਰੀਤ ਦੇ ਬਜ਼ੁਰਗ ਦਾਦੇ ਨੂੰ ਗੁਜ਼ਾਰੇ ਲਈ 1500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ , ਸੁਖਦੀਪ ਸਿੱਧੂ, ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 303 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ’ਤੇ ਮ੍ਰਿਤਕ ਦੇਹ ਲੈਣ ਪਹੁੰਚੇ ਮ੍ਰਿਤਕ ਗੁਰਪ੍ਰੀਤ ਦੇ ਪਿੰਡ ਮੂਨਕ ਕਲਾਂ ਵਿਖੇ ਸਮਾਜ ਸੇਵਾ ਦੇ ਕਾਰਜ ਨਿਭਾਉਣ ਵਾਲੀ ਸੁਸਾਇਟੀ ਦੇ ਅਹੁਦੇਦਾਰ ਦਵਿੰਦਰ ਸਿੰਘ,ਹਰਪ੍ਰੀਤ ਸਿੰਘ,ਮਨੋਹਰ ਸਿੰਘ,ਜੱਸੀ ਆਦਿ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਗੁਰਪ੍ਰੀਤ ਦੇ ਬਜ਼ੁਰਗ ਦਾਦੇ ਤੇ ਹੋਰਨਾਂ ਸਕੇ ਸਬੰਧੀਆਂ ਨੂੰ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਇਹ ਵੀ ਪੜ੍ਹੋ:BSF ਨੇ ਸਰਹੱਦ 'ਤੇ ਡਰੋਨ ’ਤੇ ਤਾਂਬੜਤੋੜ ਫਾਇਰਿੰਗ ਕਰ ਭੇਜਿਆ ਵਾਪਿਸ, ਪਾਕਿਸਤਾਨੀ ਘੁਸਪੈਠੀਆ ਕੀਤਾ ਕਾਬੂ

ABOUT THE AUTHOR

...view details