ਅੰਮ੍ਰਿਤਸਰ: ਤਰਨਤਾਰਨ ਹਲਕੇ ’ਚ ਪੁਲਿਸ ਕਰਮਚਾਰੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਿਚ ਹੋਈ ਖ਼ੂਨੀ ਝੜਪ ਦੌਰਾਨ ਦੋ ਪੁਲਿਸ ਕਰਮਚਾਰੀ ਵੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ। ਦੱਸ ਦਈਏ ਕਿ ਜ਼ਖਮੀ ਹੋਏ ਪੁਲਿਸ ਕਰਮਚਾਰੀਆਂ ਦਾ ਇਲਾਜ ਨਿੱਜੀ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਕਰਮਚਾਰੀ ਖਤਰੇ ਤੋਂ ਬਾਹਰ ਹਨ।
ਇਸ ਮਾਮਲੇ ’ਤੇ ਡੀਆਈਜੀ ਹਰਦਿਆਲ ਸਿੰਘ ਮਾਨ ਨੇ ਕਿਹਾ ਕਿ ਖੂਨੀ ਝੜਪ ਦੌਰਾਨ ਮਾਰੇ ਗਏ ਨਿਹੰਗਾਂ ਨੇ ਪੁਲਿਸ ਕਰਮਚਾਰੀਆਂ ’ਤੇ ਹਮਲਾ ਕਰ ਦਿੱਤਾ ਸੀ ਜਿਸ ਤੋਂ ਪੁਲਿਸ ਕਰਮਚਾਰੀਆਂ ਨੇ ਆਪਣੇ ਬਚਾਅ ਲਈ ਫਾਇਰਿੰਗ ਕੀਤੀ ਜਿਸ ਤੋਂ ਦੋਵੇਂ ਨਿਹੰਗ ਝੜਪ ਦੌਰਾਨ ਮਾਰੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦੋਨੋਂ ਮੁਲਜ਼ਮਾਂ ਦੇ ਖਿਲਾਫ ਨਾਂਦੇੜ ਸਾਹਿਬ ’ਚ ਮਾਮਲਾ ਦਰਜ ਸੀ ਅਤੇ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਨੰਦੇੜ ਸਾਹਿਬ ਪੁਲਿਸ ਅਤੇ ਤਰਨਤਾਰਨ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਝੜਪ ਦੌਰਾਨ ਉਨ੍ਹਾਂ ਨੂੰ ਮਾਰ ਮੁਕਾਇਆ।