ਅੰਮ੍ਰਿਤਸਰ: ਬ੍ਰਿਟਿਸ਼ ਆਰਮੀ ਦਾ ਇੱਕ ਵਫ਼ਦ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਵਿੱਚ 175 ਦੇ ਕਰੀਬ ਸਿੱਖ ਨੌਜਵਾਨ ਅਤੇ ਬ੍ਰਿਟਿਸ ਆਰਮੀ ਦੇ ਅਧਿਕਾਰੀ ਸ਼ਾਮਿਲ ਸਨ। ਇਹਨਾਂ ਬ੍ਰਿਟਿਸ਼ ਆਰਮੀ ਦੇ ਅਧਿਕਾਰੀਆ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਾਰਾਗੜ੍ਹੀ ਦੀ ਜੰਗ ਵਿੱਚ ਸ਼ਹੀਦ ਹੋਏ ਸਿੱਖ ਯੋਧਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਸਾਰਾਗੜ੍ਹੀ ਦੀ ਜੰਗ ਵਿੱਚ ਸ਼ਹੀਦ ਹੋਏ ਸਿੱਖਾਂ ਬਾਰੇ ਜਾਣਕਾਰੀ ਹਾਸਿਲ ਕਰਨ ਆਏ ਹਨ। ਸਿੱਖ ਨੌਜਵਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਮਿਹਨਤ ਕਰ ਦੇਸ਼ ਅਤੇ ਕੌਮ ਦਾ ਨਾਮ ਰੌਸ਼ਨ ਕਰਨ।