ਅੰਮ੍ਰਿਤਸਰ: ਬੀਐਸਐਫ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ (ਦਿਹਾਤੀ) ਜ਼ਿਲ੍ਹੇ ਦੇ ਪਿੰਡ ਕਮੀਰਪੁਰਾ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਇਹ ਪਾਕਿਸਤਾਨੀ ਨਾਗਰਿਕ ਅਣਜਾਣੇ 'ਚ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ 'ਚ ਦਾਖਲ ਹੋਇਆ ਸੀ। ਬੀਐਸਐਫ ਨੇ ਕਿਹਾ ਕਿ 14 ਜੁਲਾਈ, 2023 ਨੂੰ, ਪਹਿਲਾਂ ਤੋਂ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਸਰਹੱਦੀ ਵਾੜ ਦੇ ਸਾਹਮਣੇ ਫੜ ਲਿਆ ਸੀ। ਉਸ ਸਮੇਂ ਉਹ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਕਮੀਰਪੁਰਾ ਦੇ ਨੇੜੇ ਦੇ ਇਲਾਕੇ ਵਿੱਚ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਿਆ ਸੀ। ਬਾਅਦ ਵਿੱਚ ਉਸ ਨੂੰ ਗੁਰਦਾਸਪੁਰ ਸੈਕਟਰ ਵਿੱਚ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ।
ਪਾਕਿਸਤਾਨ ਰੇਂਜਰਾਂ ਨਾਲ ਸੰਪਰਕ:ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਫੜਿਆ ਗਿਆ ਪਾਕਿਸਤਾਨੀ ਨਾਗਰਿਕ ਅਣਜਾਣੇ 'ਚ ਭਾਰਤੀ ਖੇਤਰ 'ਚ ਦਾਖਲ ਹੋ ਗਿਆ ਸੀ। ਬੀਐਸਐਫ ਨੇ ਕਿਹਾ ਕਿ ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ। ਇਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਨੇ ਪਾਕਿਸਤਾਨ ਰੇਂਜਰਾਂ ਨਾਲ ਸੰਪਰਕ ਕਰਕੇ ਮਾਮਲੇ 'ਤੇ ਵਿਰੋਧ ਦਰਜ ਕਰਵਾਇਆ। 14 ਅਪ੍ਰੈਲ ਨੂੰ ਸ਼ਾਮ 7 ਵਜੇ ਦੇ ਕਰੀਬ ਅਣਜਾਣੇ 'ਚ ਸਰਹੱਦ ਪਾਰ ਕਰਦੇ ਫੜੇ ਗਏ ਇਕ ਪਾਕਿਸਤਾਨੀ ਨਾਗਰਿਕ ਨੂੰ ਮਨੁੱਖੀ ਆਧਾਰ 'ਤੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਬੀਐਸਐਫ ਦੀ ਤਰਫੋਂ ਕਿਹਾ ਗਿਆ ਹੈ ਕਿ ਅਣਜਾਣੇ ਵਿੱਚ ਸਰਹੱਦ ਪਾਰ ਕਰਨ ਵਾਲੇ ਲੋਕਾਂ ਨਾਲ ਨਜਿੱਠਣ ਸਮੇਂ ਬੀਐਸਐਫ ਹਮੇਸ਼ਾ ਹੀ ਇਨਸਾਨੀਅਤ ਵਾਲਾ ਰਵੱਈਆ ਅਪਣਾਉਂਦੀ ਹੈ।