ਅੰਮ੍ਰਿਤਸਰ:ਥਾਣਾ ਲੋਪੋਕੇ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀਓਪੀ ਤੋਤਾ ਤੋਂ ਬੀ.ਐਸ.ਐਫ ਦੀ 22 ਬਟਾਲੀਅਨ ਦੇ ਜਵਾਨਾਂ ਵੱਲੋਂ ਇਕ ਪਾਕਿਸਤਾਨੀ ਨੂੰ ਕਾਬੂ ਕੀਤਾ ਗਿਆ ਹੈ। ਉਕਤ ਕਾਬੂ ਕੀਤਾ ਵਿਅਕਤੀ ਜੋ ਕਿ ਭਾਰਤ ਪਾਕਿ ਸਰਹੱਦ ਜ਼ਰੀਏ ਭਾਰਤ ਵਾਲੇ ਪਾਸੇ ਦਾਖਲ ਹੋ ਰਿਹਾ ਸੀ।
ਇਸ ਨੂੰ ਮੌਕੇ 'ਤੇ ਬੀ.ਐਸ.ਐਫ ਦੇ ਜਵਾਨਾਂ ਵੱਲੋਂ ਤੁਰੰਤ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਬੀਐਸਐਫ ਵਲੋਂ ਕਾਬੂ ਕੀਤੇ ਪਾਕਿਸਤਾਨੀ ਵਿਅਕਤੀ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।