ਅੰਮ੍ਰਿਤਸਰ: ਗੁਆਢੀ ਦੇਸ਼ ਵਿੱਚ ਬੈਠੇ ਭਾਰਤ ਦੀ ਜਵਾਨੀ ਅਤੇ ਸ਼ਾਂਤੀ ਦੇ ਦੁਸ਼ਮਣ ਹਮੇਸ਼ਾ ਹੀ ਕੌਮਾਂਤਰੀ ਸਰਹੱਦਾਂ ਰਾਹੀਂ ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਵਿੱਚ ਲੱਗੇ ਰਹਿੰਦੇ ਹਨ। ਇਸ ਵਾਰ ਵੀ ਦੇਸ਼ ਦੇ ਦੁਸ਼ਮਣਾਂ ਨੇ ਸਰਹੱਦ ਪਾਰੋਂ ਨਾਪਾਕ ਹਰਕਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ।
ਦਾਉਂਕੇ ਦੇ ਖੇਤਾਂ ਵਿੱਚੋਂ 5 ਕਿੱਲੋ ਹੈਰੋਇਨ ਦੀ ਖੇਪ ਬਰਾਮਦ:ਦਰਅਸਲ ਅੰਮ੍ਰਿਤਸਰ ਵਿਖੇ ਭਾਰਤ-ਪਕਾਸਤਾਨ ਦੀ ਕੌਮਾਂਤਰੀ ਸਰਹੱਦ ਉੱਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਕੁੱਝ ਹਰਕਤ ਸਰਹੱਦ ਉੱਤੇ ਮਹਿਸੂਸ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ। ਬੀਐੱਸਐੱਫ ਨੇ ਤਲਾਸ਼ੀ ਅਭਿਆਨ ਦੌਰਾਨ ਸਰਹੱਦੀ ਪਿੰਡ ਦਾਉਂਕੇ ਦੇ ਖੇਤਾਂ ਵਿੱਚੋਂ 5 ਕਿੱਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ। ਜ਼ਬਤ ਕੀਤੀ ਗਈ ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਮੀਡੀਆ ਰਿਪੋਰਟਾਂ ਵਿੱਚ ਇਹ ਕਿਹਾ ਗਿਆ ਹੈ ਕਿ ਬੀਐੱਸਐੱਫ ਨੂੰ ਕ੍ਰੈਸ਼ ਹੋਇਆ ਇੱਕ ਡ੍ਰੋਨ ਵੀ ਖੇਤਾਂ ਵਿੱਚੋਂ ਬਰਾਮਦ ਹੋਇਆ ਹੈ।
ਸੈਕਟਰ ਦੇ ਲੋਪੋਕੇ ਅਧੀਨ ਪੈਂਦੇ ਪਿੰਡ ਬਚੀਵਿੰਡ ਵਿੱਚੋਂ ਡਰੋਨ ਬਰਾਮਦ:ਦੱਸ ਦਈਏ ਬੀਤੇ ਦਿਨ ਇੱਕ ਕਿਸਾਨ ਵੱਲੋਂ ਆਪਣੀ ਫ਼ਸਲ ਦੀ ਕਟਾਈ ਕਰਵਾਈ ਜਾ ਰਹੀ ਸੀ। ਇਸ ਦੌਰਾਨ ਹੀ ਕਿਸਾਨ ਨੇ ਆਪਣੇ ਖੇਤ ਵਿੱਚ ਇੱਕ ਡਰੋਨ ਵੇਖਿਆ, ਜਿਸ ਦੀ ਸੂਚਨਾ ਕਿਸਾਨ ਨੇ ਪੁਲਿਸ ਨੂੰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਅੱਗੇ ਇਸ ਦੀ ਸੂਚਨਾ ਬੀਐਸਐਫ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਬੀਐਸਐਫ ਅਧਿਕਾਰੀ ਮੌਕੇ ਉੱਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਿਸ ਦੇ ਚੱਲਦੇ ਪੁਲਿਸ ਅਤੇ ਬੀ.ਐਸ.ਐਫ਼ ਅਧਿਕਾਰੀਆਂ ਵੱਲੋਂ ਬੱਚੀਵਿੰਡ ਪਿੰਡ ਵਿੱਚ ਸਰਚ ਅਭਿਆਨ ਚਲਾਇਆ ਗਿਆ।
ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਬਚੀਵਿੰਡ ਵਿਖੇ ਕਣਕ ਦੇ ਖੇਤਾਂ ਵਿੱਚ ਡਰੋਨ ਉੱਤੇ ਕੋਈ ਵਸਤੂ ਡਿੱਗਣ ਦੀ ਆਵਾਜ਼ ਸੁਣੀ ਗਈ ਸੀ, ਜਦੋਂ ਬੀਐਸਐਫ ਨੇ ਇਲਾਕੇ ਦੀ ਤਲਾਸ਼ੀ ਲਈ ਤਾਂ ਜਵਾਨਾਂ ਨੂੰ ਉੱਥੋਂ ਤਿੰਨ ਪੈਕੇਟ ਹੈਰੋਇਨ ਦੇ ਬਰਾਮਦ ਹੋਏ। ਪੈਕੇਟਾਂ ਵਿੱਚ ਤਕਰੀਬਨ 3.2 ਕਿਲੋਗ੍ਰਾਮ ਹੈਰੋਇਨ ਸੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 21 ਕਰੋੜ ਦੱਸੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕੀ ਕੁੱਝ ਦਿਨ ਪਹਿਲਾਂ ਵੀ ਪਿੰਡ ਮਾਹਵਾ ਵਿਖੇ ਫ਼ਸਲ ਦੀ ਕਟਾਈ ਦੌਰਾਨ ਵੀ ਇੱਕ ਡਰੋਨ ਮਿਲਿਆ ਸੀ। ਉੱਥੇ ਹੀ ਜੇਕਰ ਗੱਲ ਕਰੀਏ ਤਾਂ ਗੁਆਂਢੀ ਮੁਲਕ ਪਾਕਿਸਤਾਨ ਆਏ ਦਿਨ ਆਪਣੀ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਿਹਾ ਹੈ, ਪਰ ਉਹ ਆਪਣੇ ਨਾਪਾਕ ਇਰਾਦਿਆਂ ਵਿੱਚ ਕਾਮਯਾਬ ਨਹੀਂ ਹੋ ਰਿਹਾ। ਉੱਥੇ ਹੀ ਪੰਜਾਬ ਪੁਲਿਸ ਤੇ ਬੀਐਸਐਫ ਅਧਿਕਾਰੀ ਵੀ ਪਾਕਿਸਤਾਨ ਦੀਆਂ ਹਰਕਤਾਂ ਉੱਤੇ ਨੱਥ ਲਗਾਤਾਰ ਕੱਸ ਰਹੇ ਹਨ।
ਇਹ ਵੀ ਪੜ੍ਹੋ:Poonch Terrorist Attack: ਸ਼ਹੀਦ ਸੇਵਕ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ