ਪੰਜਾਬ

punjab

ETV Bharat / state

ਡਿਊਟੀ 'ਤੇ ਤਾਇਨਾਤ BSF ਜਵਾਨ ਨੇ ਸਾਥੀਆਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, 5 ਦੀ ਮੌਤ ! - BSF ਜਵਾਨ ਨੇ ਸਾਥੀਆਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ,

ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ 'ਤੇ ਤਾਇਨਾਤ ਇੱਕ ਜਵਾਨ ਨੇ ਡਿਊਟੀ ਵੱਧ ਲਏ ਜਾਣ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਡਿਊਟੀ 'ਤੇ ਤਾਇਨਾਤ ਜਵਾਨਾਂ ਨੂੰ ਮੌਕੇ 'ਤੇ ਮਾਰ ਦਿੱਤਾ ਅਤੇ 6 ਬੀਐਸਐਫ਼ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ।

ਡਿਊਟੀ 'ਤੇ ਤਾਇਨਾਤ BSF ਜਵਾਨ ਨੇ ਸਾਥੀਆਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਡਿਊਟੀ 'ਤੇ ਤਾਇਨਾਤ BSF ਜਵਾਨ ਨੇ ਸਾਥੀਆਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ

By

Published : Mar 6, 2022, 1:24 PM IST

Updated : Mar 6, 2022, 3:35 PM IST

ਅੰਮ੍ਰਿਤਸਰ: ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ 'ਤੇ ਤਾਇਨਾਤ ਇੱਕ ਜਵਾਨ ਨੇ ਡਿਊਟੀ ਵੱਧ ਲਏ ਜਾਣ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿੰਨ੍ਹਾਂ ਵਿੱਚ 2 ਦੀ ਮੌਕੇ 'ਤੇ ਹੀ ਮਾਰ ਮੁਕਾਇਆ ਅਤੇ 6 ਬੀਐਸਐਫ਼ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ, ਜਿੰਨ੍ਹਾਂ ਵਿੱਚੋਂ 5 ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਦੀ ਹਾਲਤ ਨਾਜੁਕ ਬਣੀ ਹੋਈ ਹੈ।

ਡਿਊਟੀ 'ਤੇ ਤਾਇਨਾਤ BSF ਜਵਾਨ ਨੇ ਸਾਥੀਆਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਬੀਐਸਐਫ ਦੇ ਉੱਚ ਅਧਿਕਾਰੀ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਵਾਨਾਂ ਦੀ ਆਪਸ ਵਿੱਚ ਪਹਿਲਾਂ ਕੋਈ ਵੀ ਕਿਸੇ ਤਰ੍ਹਾਂ ਤਕਰਾਰ ਨਹੀਂ ਸੀ। ਉਨ੍ਹਾਂ ਕਿਹਾ ਇਸ ਮਾਮਲੇ ਦੀ ਪੁਲਿਸ ਨਾਲ ਮਿਲਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਰ ਮਾਮਲੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਇਹ ਵੀ ਦੱਸਿਆ ਕਿ ਇਸ ਘਟਨਾ ਵਿੱਚ 5 ਜਵਾਨਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਇੱਕ ਗੰਭੀਰ ਜ਼ਖ਼ਮੀ ਹੈ। ਇਸ ਮੌਕੇ ਬੀਐਸਐਫ ਅਧਿਕਾਰੀ ਵੱਲੋਂ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਬੀਐਸਐਫ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਜਵਾਨਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ।

ਡਿਊਟੀ 'ਤੇ ਤਾਇਨਾਤ BSF ਜਵਾਨ ਨੇ ਸਾਥੀਆਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਜਾਣਕਾਰੀ ਅਨੁਸਾਰ ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ 'ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁੱਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ 'ਤੇ ਤਾਇਨਾਤ ਸੀ, ਨੇ ਆਪਣੀ ਡਿਊਟੀ ਦੌਰਾਨ ਰਾਈਫਲ 'ਚੋਂ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਤਾਇਨਾਤ ਜੀਡੀ ਜਵਾਨਾਂ ਨੂੰ ਲੱਗੀਆਂ।

ਸਿੱਟੇ ਵਜੋਂ 2 ਜਵਾਨ ਮੌਕੇ 'ਤੇ ਮਾਰੇ ਗਏ ਤੇ 6 ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ 4 ਜਖ਼ਮੀਆਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ ਹੈ। ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ। ਜ਼ਿਕਰਯੋਗ ਹੈ ਕਿ ਗੋਲ਼ੀਆਂ ਚਲਾਉਣ ਵਾਲੇ ਬੀਐਸਐਫ ਦੇ ਜਵਾਨ ਨੇ ਵੀ ਦਮ ਤੋੜ ਦਿੱਤਾ ਹੈ।

ਡਿਊਟੀ 'ਤੇ ਤਾਇਨਾਤ BSF ਜਵਾਨ ਨੇ ਸਾਥੀਆਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਜਾਣਕਾਰੀ ਅਨੁਸਾਰ ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ 'ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ 'ਤੇ ਤਾਇਨਾਤ ਸੀ, ਨੇ ਆਪਣੀ ਡਿਊਟੀ ਦੌਰਾਨ ਰਾਈਫਲ 'ਚੋਂ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜੋ ਤਾਇਨਾਤ ਜੀਡੀ ਜਵਾਨਾਂ ਨੂੰ ਲੱਗੀਆਂ। ਸਿੱਟੇ ਵਜੋਂ ਪੰਜ ਜਵਾਨਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਵੱਧ ਡਿਊਟੀ ਲਏ ਜਾਣ ਤੋਂ ਸਤਾਏ ਜ਼ੁਬਾਨ ਸਤੁੱਪਾ ਨੇ ਇਹ ਫੈਸਲਾ ਅੱਕ ਕੇ ਲਿਆ ਤੇ ਆਪਣੀ ਡਿਊਟੀ ਰਾਈਫਲ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਗੋਲ਼ੀਆਂ ਚਲਾਉਣ ਵਾਲਾ ਜਵਾਨ ਲਗਾਤਾਰ ਆਪਣੇ ਖਾਸਾ ਕੈਂਪ 'ਚ ਫਾਇਰਿੰਗ ਕਰਦਾ ਹੋਇਆ ਲੰਮਾ ਸਮਾਂ ਭੱਜਦਾ ਰਿਹਾ ਜਿੱਥੇ ਉਸ ਨੂੰ ਇਕ ਬੀਐਸਐਫ ਦੇ ਅਫ਼ਸਰ ਦੀ ਗੱਡੀ ਮਿਲੀ ਤੇ ਉਸਨੇ ਅਫ਼ਸਰ ਦੀ ਗੱਡੀ 'ਤੇ ਵੀ ਅੰਨ੍ਹੇਵਾਹ ਗੋਲੀਆਂ ਚਲਾਈਆਂ।

ਇਸ ਨਾਲ ਅਫ਼ਸਰ ਦੀ ਜਾਨ ਵਾਲ-ਵਾਲ ਬਚ ਗਈ। ਉਪਰੰਤ ਦੋਸ਼ੀ ਜਵਾਨ ਨੇ ਬੀਐਸਐਫ ਦੇ ਹੈੱਡਕੁਆਰਟਰ ਵਿਖੇ ਸਥਿਤ ਹਸਪਤਾਲ ਦੇ ਨਜ਼ਦੀਕ ਜਾ ਕੇ ਆਪਣੇ-ਆਪ ਨੂੰ ਵੀ ਗੋਲ਼ੀਆਂ ਮਾਰ ਲਈਆਂ। ਸਿੱਟੇ ਵਜੋਂ ਉਹ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖ਼ਮੀ ਹੋਏ ਸਾਰੇ ਬੀਐਸਐਫ ਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਅੰਮ੍ਰਿਤਸਰ ਵਿਖੇ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ:ਬਮਿਆਲ ਸੈਕਟਰ 'ਚ ਦੇਖਿਆ ਗਿਆ ਪਾਕਿਸਤਾਨੀ ਡਰੋਨ

Last Updated : Mar 6, 2022, 3:35 PM IST

ABOUT THE AUTHOR

...view details