ਅੰਮ੍ਰਿਤਸਰ:ਜ਼ਿਲ੍ਹੇ ਦੇ ਖਾਸਾ 'ਚ BSF ਅਧਿਕਾਰੀ ਨੇ ਖੁਦਕੁਸ਼ੀ (BSF officer committed suicide) ਕਰ ਰਹੀ ਹੈ। ਜਵਾਨ ਦੀ ਲਾਸ਼ ਇੱਕ ਦਰਖਤ ਨਾਲ ਲਟਕਦੀ ਹੋਈ ਮਿਲੀ ਹੈ। ਮਾਮਲੇ ਵਿੱਚ BSF ਅਧਿਕਾਰੀ ਜਾਂਚ ਕਰ ਰਹੇ ਹਨ।
ਇਸ ਸਬੰਧੀ ਸੂਬੇਦਾਰ ਉਮਕਾਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸਵੇਰ ਸਮੇਂ ਉਹ ਨਹਾਉਣ ਲਈ ਬਾਥਰੂਮ ਵਾਲੇ ਪਾਸੇ ਜਾ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਉਨ੍ਹਾਂ ਦੀ ਹੀ ਯੁਨਿਟ ਦਾ ਇੱਕ ਜਵਾਨ ਅਕਸ਼ੈ ਸਿਧਰ ਜੋ ਕਿ ਛੱਤੀਸਗੜ੍ਹ ਦਾ ਰਹਿਣ ਵਾਲਾ ਹੈ, ਉਸ ਵਲੋਂ ਦਰੱਖਤ ਨਾਲ ਫਾਹਾ ਲੈ ਲਿਆ ਹੈ। ਜਿਸ ਸਬੰਧੀ ਉਨ੍ਹਾਂ ਸਾਰੀ ਜਾਣਕਾਰੀ ਸਥਾਨਕ ਪੁਲਿਸ ਨੂੰ ਵੀ ਦਿੱਤੀ ਹੈ। ਜਿਸ ਨੂੰ ਲੈਕੇ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।