ਅੰਮ੍ਰਿਤਸਰ: ਅਜਨਾਲਾ ਦੇ ਥਾਣਾ ਰਮਦਾਸ ਅਧੀਨ ਆਉਂਦੀ ਬੀਓਪੀ ਪੰਜਗਰਾਈਂਆ ਤੋਂ ਬੀਐਸਐਫ(BSF) ਦੀ 73 ਬਟਾਲੀਅਨ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ 2 ਪਿਸਤੌਲ, ਮੈਗਜ਼ੀਨ ਅਤੇ ਰੋਂਦ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਦੇ ਜਵਾਨਾਂ ਵੱਲੋਂ ਰੋਜ਼ ਦੀ ਤਰ੍ਹਾਂ ਗਸ਼ਤ ਕੀਤੀ ਜਾ ਰਹੀ ਸੀ ਇਸ ਦੌਰਾਨ ਉਨ੍ਹਾਂ ਨੇ ਪਿਸਤੌਲ, ਮੈਗਜ਼ੀਨ ਅਤੇ ਰੋਂਦ ਬਰਾਮਦ ਕੀਤੀਆਂ। ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ। ਨਾਲ ਹੀ ਸਰਹੱਦ ’ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ।
ਬੀਐੱਸਐਫ ਵੱਲੋਂ ਸਰਚ ਆਪ੍ਰੇਸ਼ਨ ਜਾਰੀ