ਅੰਮ੍ਰਿਤਸਰ:ਪੰਜਾਬ ਦੀ ਸਰਹੱਦ ਗੁਆਂਢੀ ਮੁਲਕ ਪਾਕਿਸਤਾਨ ਨਾਲ ਲੱਗਦੀ ਹੋਣ ਕਾਰਨ ਨਸ਼ਾ ਤਸਕਰੀ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ। ਜਿਥੇ ਕਈ ਵਾਰ ਗੁਆਂਢੀ ਮੁਲਕ 'ਚ ਬੈਠੇ ਸ਼ਰਾਰਤੀ ਅਨਸਰਾਂ ਵਲੋਂ ਡਰੋਨ ਰਾਹੀ ਨਸ਼ਾ ਤਸਕਰੀ ਦੀ ਕੋਸ਼ਿਸ਼ ਕੀਤੀ ਜਾਂਦੀ ਤਾਂ ਕਈ ਵਾਰ ਪੰਜਾਬ 'ਚ ਉਨ੍ਹਾਂ ਦਾ ਸਾਥ ਦੇ ਰਹੇ ਮੁਲਜ਼ਮਾਂ ਵਲੋਂ ਨਸ਼ਾ ਸਪਲਾਈ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਨੂੰ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਵਲੋਂ ਹਰ ਵਾਰ ਨਾਕਾਮ ਕਰ ਦਿੱਤਾ ਜਾਂਦਾ ਹੈ।
Heroin recovered: ਸਰਹੱਦੀ ਪਿੰਡ ਨੇੜਿਓ BSF ਨੇ ਡਰੋਨ ਰਾਹੀ ਸੁੱਟੀ ਹੈਰੋਇਨ ਕੀਤੀ ਬਰਾਮਦ ਤਾਂ ਪੁਲਿਸ ਨੇ ਵੀ ਇੱਕ ਤਸਕਰ ਕੀਤਾ ਕਾਬੂ - ਡਰੋਨ ਰਾਹੀ ਸੁੱਟੇ ਗਏ ਹੈਰੋਇਨ ਦੇ ਦੋ ਪੈਕੇਟ
ਅੰਮ੍ਰਿਤਸਰ ਦੀ ਪੁਲਿਸ ਵਲੋਂ ਇੱਕ ਨਾਕਾਬੰਦੀ ਦੌਰਾਨ ਜਿਥੇ 105 ਗ੍ਰਾਮ ਹੈਰੋਇਨ ਨਾਲ ਇੱਕ ਨੌਜਵਾਨ ਨੂੰ ਕਾਬੂ ਕੀਤਾ ਤਾਂ ਉਥੇ ਹੀ ਬੀਐਸਐਫ਼ ਨੇ ਵੀ ਡਰੋਨ ਰਾਹੀ ਸੁੱਟੇ ਗਏ ਹੈਰੋਇਨ ਦੇ ਦੋ ਪੈਕੇਟ ਬਰਾਮਦ ਕੀਤੇ ਹਨ, ਜਿੰਨ੍ਹਾਂ ਦਾ ਵਜਨ ਇੱਕ ਕਿਲੋ ਦੇ ਕਰੀਬ ਦੱਸਿਆ ਜਾ ਰਿਹਾ ਹੈ।
Published : Dec 12, 2023, 7:31 PM IST
ਪਾਕਿਸਤਾਨੀ ਡਰੋਨ ਤੋਂ ਸੁੱਟੀ ਹੈਰੋਇਨ ਬਰਾਮਦ:ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰੋਡਾਂਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਰੋਡਾਂਵਾਲਾ ਵਿੱਚ ਇੱਕ ਖੇਤ ਵਿੱਚੋਂ ਦੋ ਪੈਕੇ ਹੈਰੋਇਨ ਦੇ ਬਰਾਮਦ ਕੀਤੇ ਹਨ। ਬੀਐਸਐਫ ਵਲੋਂ ਬਰਾਮਦ ਕੀਤੀ ਗਈ ਹੈਰੋਇਨ ਦਾ ਭਾਰ ਇੱਕ ਕਿਲੋ ਦੇ ਕਰੀਬ ਦੱਸਿਆ ਜਾ ਰਿਹਾ ਹੈ। ਬੀਐਸਐਫ ਨੂੰ ਇਹ ਪੈਕੇ ਇੱਕ ਖੇਤ ਵਿਚੋਂ ਬਰਾਮਦ ਹੋਏ ਹਨ, ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਹ ਡਰੋਨ ਰਾਹੀ ਸੁੱਟੇ ਗਏ ਹਨ।
ਨਾਕਾਬੰਦੀ ਦੌਰਾਨ ਹੈਰੋੋਇਨ ਨਾਲ ਨੌਜਵਾਨ ਕਾਬੂ: ਉਥੇ ਹੀ ਪੰਜਾਬ ਪੁਲਿਸ ਵਲੋਂ ਵੀ ਨਸ਼ਾ ਤਸਕਰੀ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ 'ਚ ਅੰਮ੍ਰਿਤਸਰ ਦੇ ਗੇਟ ਹਕੀਮਾਂ ਦੀ ਪੁਲਿਸ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ, ਜਦੋਂ ਉਨ੍ਹਾਂ ਵਲੋਂ ਨਾਕਾਬੰਦੀ ਦੌਰਾਨ ਜਾਂਚ ਲਈ ਇੱਕ ਨੌਜਵਾਨ ਨੂੰ ਰੋਕਿਆ ਤਾਂ ਉਸ ਕੋਲੋਂ 105 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਜਿਸ ਕੋਲੋਂ 105 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਖਿਲਾਫ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ ਅਤੇ ਇਹ ਨਸ਼ਾ ਵੇਚਣ ਅਤੇ ਪੀਣ ਦਾ ਵੀ ਆਦੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਰਿਮਾਂਡ 'ਚ ਪੁੱਛਗਿਛ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ।
- Drug trafficking and arms supply Case: ਪੁਲਿਸ ਨੇ ਨਸ਼ਾ ਤਸਕਰੀ ਤੇ ਹਥਿਆਰ ਸਪਲਾਈ ਦੇ ਦੋ ਮਾਮਲਿਆਂ 'ਚ ਪੰਜ ਮੁਲਜ਼ਮ ਕੀਤੇ ਕਾਬੂ, ਹੋਇਆ ਇਹ ਕੁਝ ਬਰਾਮਦ
- ਜੇਲ੍ਹ 'ਚ ਬੰਦ ਹਵਾਲਾਤੀ ਦੀ ਵਿਆਹ ਸਮਾਗਮ 'ਚ ਨੱਚਦੇ ਦੀ ਵੀਡੀਓ ਹੋ ਰਹੀ ਵਾਇਰਲ, ਬਿਮਾਰੀ ਦਾ ਬਹਾਨਾ ਲਾ ਕੇ ਨਿਕਲਿਆ ਸੀ ਬਾਹਰ, ਸਵਾਲਾਂ 'ਚ ਪੰਜਾਬ ਪੁਲਿਸ
- ਪੰਜਾਬ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 'ਤੇ ਹਾਈਕੋਰਟ 'ਚ ਜਵਾਬ: 'ਆਪ' ਸਰਕਾਰ ਨੇ ਕਿਹਾ- 40 ਕਰੋੜ ਰੱਖੇ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ 'ਚ ਵੀ ਚੱਲ ਰਹੀ ਇਹ ਯੋਜਨਾ