ਅੰਮ੍ਰਿਤਸਰ /ਤਰਨ ਤਾਰਨ:ਪੰਜਾਬ ਵਿੱਚ ਸਰਹੱਦੀ ਖੇਤਰਾਂ ਤੋਂ ਲਗਾਤਾਰ ਪਾਕਿਸਤਾਨੀ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਡਰੋਨ ਬਰਾਮਦ ਕੀਤੇ ਜਾ ਰਹੇ ਹਨ। ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਪਿੰਡਾਂ ਵਿੱਚ ਦੋ ਵੱਖ-ਵੱਖ ਥਾਵਾਂ ਉੱਤੇ 2 ਪਾਕਿਸਤਾਨੀ ਡਰੋਨ ਬਰਾਮਦ ਕੀਤੇ ਗਏ ਹਨ। ਇਹ ਡਰੋਨ 6 ਅਗਸਤ ਨੂੰ ਸਵੇਰੇ 10 ਵਜੇ ਦੇ ਕਰੀਬ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਬਰਾਮਦ ਹੋਏ ਹਨ। ਜਿਥੇ ਬੀਐੱਸਐਫ ਵੱਲੋਂ ਸਥਾਨਕ ਪੁਲਿਸ ਨਾਲ ਮਿਲ ਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਤਨ ਖੁਰਦ ਨੇੜੇ ਇਲਾਕੇ 'ਚ ਪਾਕਿਸਤਾਨ ਤੋਂ ਭਾਰਤੀ ਖੇਤਰ 'ਚ ਦਾਖਲ ਹੋਣ ਵਾਲੇ ਇਕ ਸ਼ੱਕੀ ਉਡਣ ਵਾਲੇ ਡਰੋਨ ਦੀ ਆਵਾਜ਼ ਸੁਣੀ। ਮੌਕੇ 'ਤੇ ਜਵਾਨਾਂ ਨੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੱਤੀ, ਇਸ ਦੌਰਾਨ ਇੱਕ ਖੇਤ ਵਿੱਚੋਂ ਬੈਟਰੀ ਸਮੇਤ 01 ਡਰੋਨ ਬਰਾਮਦ ਕੀਤਾ।
ਸਰਹੱਦੀ ਖੇਤਰ ਤੋਂ ਬਰਾਮਦ ਹੋਏ ਦੋ ਪਾਕਿਸਤਾਨੀ ਡਰੋਨ, ਪੁਲਿਸ ਅਤੇ BSF ਦੀ ਸਾਂਝੀ ਕਾਰਵਾਈ 'ਚ ਮਿਲੀ ਸਫਲਤਾ - pakistani drone
ਸਰਹੱਦੀ ਖੇਤਰ ਵਿੱਚ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਦੋ ਵੱਖ-ਵੱਖ ਥਾਵਾਂ ਤੋਂ ਦੋ ਡਰੋਨ ਬਰਾਮਦ ਕੀਤੇ ਗਏ ਹਨ। ਪਿੰਡ ਰਤਨ ਖੁਰਦ ਨੇੜੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਵਾਲੇ ਇੱਕ ਸ਼ੱਕੀ ਉਡਣ ਵਾਲੇ ਡਰੋਨ ਦੀ ਆਵਾਜ਼ ਸੁਣੀ ਅਤੇ ਕਾਰਵਾਈ ਅਮਲ ਵਿੱਚ ਲਿਆਂਦੀ, ਜਿਸ ਤੋਂ ਬਾਅਦ ਇਹ ਸਫਲਤਾ ਹਾਸਿਲ ਹੋਈ ਹੈ।
ਦੋਵੇਂ ਡਰੋਨ ਇੱਕੋ ਦਿਨ ਵਿੱਚ ਬਰਾਮਦ ਕੀਤੇ : ਦੱਸਣਯੋਗ ਹੈ ਕਿ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਚਲਾ ਕੇ ਪਾਕਿਸਤਾਨ ਤੋਂ ਆਏ 2 ਡਰੋਨ ਬਰਾਮਦ ਕੀਤੇ ਗਏ ਹਨ। ਪਹਿਲਾ ਡਰੋਨ ਅੰਮ੍ਰਿਤਸਰ ਵਿਚ ਅਤੇ ਦੂਜਾ ਤਰਨਤਾਰਨ ਦੇ ਰਾਜੋਕੇ ਵਿੱਚ ਦੂਜਾ ਡਰੋਨ ਬਰਾਮਦ ਅਗਸਤ ਮਹੀਨੇ ਵਿੱਚ ਇਹ ਦੋਵੇਂ ਡਰੋਨ ਇੱਕੋ ਦਿਨ ਵਿੱਚ ਬਰਾਮਦ ਕੀਤੇ ਗਏ ਸਨ। ਦੂਜਾ ਡਰੋਨ ਤਰਨਤਾਰਨ ਦੇ ਰਾਜੋਕੇ ਇਲਾਕੇ ਵਿੱਚ ਮਿਲਿਆ ਹੈ। ਡਰੋਨ ਦੀ ਆਵਾਜਾਈ ਦੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਰਾਜੋਕੇ ਵਿੱਚ ਸਾਂਝਾ ਸਰਚ ਅਭਿਆਨ ਚਲਾਇਆ ਸੀ।
ਜ਼ਿਕਰਯੋਗ ਹੀ ਕਿ 4 ਦਸੰਬਰ ਨੂੰ ਵੀ ਸ਼ਹਿਰ ਵਿੱਚ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇੱਕ ਪਾਕਿਸਤਾਨੀ ਡਰੋਨ ਨੂੰ ਕਾਬੂ ਕੀਤਾ ਸੀ। ਬੀ.ਐੱਸ.ਐੱਫ.ਵੱਲੋਂ ਲਗਾਤਾਰ ਅਜਿਹੇ ਅਨਸਰਾਂ ਢੇਰ ਕਰਨ ਸਿਲਸਿਲਾ ਜਾਰੀ ਹੈ ਜੋ ਕਿ ਪੰਜਾਬ ਵਿੱਚ ਨਸ਼ਾ ਅਤੇ ਹਥਿਆਰਾਂ ਦੀ ਸਪਲਾਈ ਕਰਕੇ ਨੌਜਵਾਨਾਂ ਨੂੰ ਕੁਰਾਹੇ ਪਾ ਰਹੇ ਹਨ। ਦੱਸਣਯੋਗ ਹੈ ਹਾਲ ਹੀ 'ਚ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚ 77 ਕਿੱਲੋ ਹੈਰੋਇਨ ਫੜ੍ਹੀ ਗਈ ਸੀ। ਜਿਸ ਦੀ ਕੁੱਲ ਕੀਮਤ ਤਕਰੀਬਨ 400 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੰਜਾਬ ਪੁਲਿਸ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚੱਲੇ ਇਹਨਾਂ ਅਪਰੇਸ਼ਨਾਂ ਵਿਚ ਕਈ ਖੁਲਾਸੇ ਹੋਏ ਹਨ। ਜਿਸ ਦੀ ਪੁਲਿਸ ਵੱਲੋਂ ਤਫਤੀਸ਼ ਵੀ ਕੀਤੀ ਜਾ ਰਹੀ ਹੈ।