ਅੰਮ੍ਰਿਤਸਰ:ਬੀਐਸਐਫ ਨੇ ਅਜਨਾਲਾ ਦੇ ਪਿੰਡ ਕੱਸੋਵਾਲ ਤੋਂ ਇੱਕ ਡਰੋਨ ਅਤੇ 1 ਕਿਲੋ ਹੈਰੋਇਨ ਦੀ ਖੇਪ ਬਰਾਮਦ (BSF seized a drone) ਕੀਤੀ ਹੈ। ਬੀਐਸਐਫ ਅਧਿਕਾਰੀਆਂ ਮੁਤਾਬਕ 31 ਦਸੰਬਰ ਦੀ ਰਾਤ ਨੂੰ ਪਿੰਡ ਕੱਸੋਵਾਲਾ ਵਿੱਚ ਡਰੋਨ ਦੀ ਹਰਕਤ ਦੇਖੀ ਗਈ ਅਤੇ ਜਵਾਨਾਂ ਨੇ ਗੋਲੀਬਾਰੀ ਵੀ ਕੀਤੀ ਸੀ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਕਿਸਾਨ ਨੇ ਡਰੋਨ ਨੂੰ ਆਪਣੇ ਖੇਤ ਵਿੱਚ ਡਿੱਗਦੇ ਦੇਖਿਆ। ਡਰੋਨ ਬੁਰੀ ਤਰ੍ਹਾਂ ਟੁੱਟਿਆ ਹੋਇਆ ਸੀ ਅਤੇ ਚਿੱਕੜ ਨਾਲ ਢੱਕਿਆ ਹੋਇਆ ਸੀ। ਜਿਸ ਨੂੰ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਪੁਰਾਣਾ ਟੁੱਟਿਆ ਹੋਇਆ ਹੈਕਸਾਕਾਪਟਰ ਡਰੋਨ ਹੈ। ਜਿਸ ਨੂੰ ਜਵਾਨਾਂ ਨੇ ਗੁਰਦਾਸਪੁਰ ਦੇ ਘਣੀਕੇ ਬੇਟ ਅਧੀਨ ਅੰਤਰਰਾਸ਼ਟਰੀ ਸਰਹੱਦ ਤੋਂ 2 ਕਿਲੋਮੀਟਰ ਦੀ ਦੂਰੀ 'ਤੇ ਸੁੱਟ ਦਿੱਤਾ ਸੀ। ਇਸ ਡਰੋਨ ਨਾਲ 1 ਕਿਲੋ ਹੈਰੋਇਨ ਦੀ ਖੇਪ ਵੀ ਬੰਨ੍ਹੀ ਗਈ ਸੀ। ਜਿਸ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਰੋਨ ਨੂੰ ਵੀ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।
ਬੀਤੇ ਦਿਨ ਗੁਰਦਾਸਪੁਰ ਵਿੱਚ ਦੇਖਿਆ ਗਿਆ ਸੀ ਡਰੋਨ:ਦੱਸ ਦਈਏ ਕਿ ਬੀਤੇ ਦਿਨ ਬੀਐਸਐਫ ਦੇ ਜਵਾਨਾਂ ਨੇ ਕਮਾਲਪੁਰ ਚੌਕੀ, ਗੁਰਦਾਸਪੁਰ ਵਿਖੇ ਇੱਕ ਡਰੋਨ (Drone sighted again on international border) ਦੇਖਿਆ ਸੀ। ਜਵਾਨਾਂ ਨੇ ਡਰੋਨ ਵੱਲ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਮੁੜ ਗਿਆ।
ਇਹ ਵੀ ਪੜੋ:Daily Love Rashifal: ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ