ਪੰਜਾਬ

punjab

ETV Bharat / state

BSF ਦੇ ਜਵਾਨ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ - ਬੀ.ਐਸ.ਐਫ਼ 144 ਬਟਾਲੀਅਨ

ਭਾਰਤ-ਪਾਕਿ ਸਰਹੱਦ 'ਤੇ ਬੀ.ਐਸ.ਐਫ਼ ਦੇ ਜਵਾਨ ਨੇ ਖੁਦ ਨੂੰ ਗੋਲੀ ਮਾਰ ਨੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਬੀ.ਐਸ.ਐਫ ਅਧਿਕਾਰੀਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।

BSF ਦੇ ਜਵਾਨ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ
BSF ਦੇ ਜਵਾਨ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ

By

Published : Aug 26, 2021, 9:15 PM IST

ਅੰਮ੍ਰਿਤਸਰ:ਭਾਰਤ ਪਾਕ ਸਰਹੱਦ 'ਤੇ ਬੀ.ਐਸ.ਐਫ਼ ਦੀ 144 ਬਟਾਲੀਅਨ ਦੀ ਬੀਓਪੀ ਧਾਰੀਵਾਲ 'ਤੇ ਤਾਇਨਾਤ ਜਵਾਨ ਚੰਦਰ ਸਿੰਘ ਵੱਲੋਂ ਆਪਣੀ ਰਾਈਫ਼ਲ ਨਾਲ ਖੁਦ ਨੂੰ ਗੋਲੀ ਮਾਰੀ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸੰਬੰਧੀ ਲੋਪੋਕੇ ਪੁਲਿਸ ਵੱਲੋਂ ਬੀ.ਐਸ.ਐਫ ਦੇ ਉੱਚ ਅਧਿਕਾਰੀਆਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ 'ਤੇ ਲਾਸ਼ ਦਾ ਪੋਸਟਮਾਟਮ ਸਿਵਲ ਹਸਪਤਾਲ ਅਜਨਾਲਾ 'ਚ ਕਰਵਾ ਜਵਾਨਾਂ ਨੂੰ ਸੋਂਪਿਆ ਗਿਆ।

BSF ਦੇ ਜਵਾਨ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਲੋਪੋਕੇ ਦੇ ਮੁਖੀ ਕਪਿਲ ਕੌਸ਼ਲ ਨੇ ਕਿਹਾ ਕਿ ਬੀ.ਐਸ.ਐਫ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਸੀ, ਕਿ ਡਿਊਟੀ 'ਤੇ ਤਾਇਨਾਤ ਕਾਂਸਟੇਬਲ ਚੰਦਰ ਸਿੰਘ ਵੱਲੋਂ ਖੁਦ ਨੂੰ ਗੋਲੀ ਮਾਰ ਆਤਮਹੱਤਿਆ ਕੀਤੀ ਗਈ ਹੈ। ਜਿਸ ਸੰਬੰਧੀ ਓਹਨਾਂ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਜਵਾਨਾਂ ਨੂੰ ਸੋਂਪ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ :- ਜਲਾਦ ਬਣ ਪਿਓ ਨੇ ਧੀ ਨੂੰ ਬੇਰਹਿਮੀ ਨਾਲ ਕੁੱਟਿਆ, ਦੇਖੋ ਵੀਡੀਓ

ABOUT THE AUTHOR

...view details