ਅੰਮ੍ਰਿਤਸਰ: ਅੰਮ੍ਰਿਤਸਰ 'ਚ ਦਿਨੋਂ ਦਿਨ ਵੱਧ ਰਹੇ ਅਪਰਾਧ ਦੀਆਂ ਘਟਨਾਵਾਂ ਦਾ ਇੱਕ ਹੋਰ ਕਿੱਸਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਛੇਹਰਟਾ ਦੇ ਖ਼ਾਲਸਾ ਇਲਾਕੇ ਵਿੱਚ ਇੱਕ ਨੌਜਵਾਨ ਦਾ ਤੇਜ਼ ਹਥਿਆਰ ਨਾਲ ਗਲਾ ਵੱਡ ਕੇ ਕਤਲ ਕਰ ਦਿੱਤਾ ਗਿਆ ਹੈ।
ਨੌਜਵਾਨ ਦਾ ਕਤਲ ਕਰ ਲਾਸ਼ ਕੀਤੀ ਖ਼ੁਰਦ-ਬੁਰਦ - amritsar
ਅੰਮ੍ਰਿਤਸਰ 'ਚ ਨੌਜਵਾਨ ਦਾ ਤੇਜ਼ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਮ੍ਰਿਤਕ ਦਾ ਚਿਹਰਾ ਸਾੜਨ ਦੀ ਵੀ ਕੋਸ਼ਿਸ਼ ਕੀਤੀ ਗਈ ਸੀ । ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਐਸਐਚਓ ਰਾਜਵਿੰਦਰ ਕੌਰ
ਥਾਣਾ ਛੇਹਰਟਾ ਇਲਾਕੇ ਦੀ ਐਸਐਚਓ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਨ੍ਹਾਂ ਨੂੰ ਲਾਸ਼ ਰੇਲਵੇ ਟਰੈਕ 'ਤੇ ਪਈ ਮਿਲੀ ਸੀ ਅਤੇ ਲਾਸ਼ ਦਾ ਗਲਾ ਵੱਡ ਕੇ ਉਸ ਨੂੰ ਸਾੜਨ ਦੀ ਵੀ ਕੋਸ਼ਿਸ਼ ਕੀਤੀ ਗਈ ਸੀ। ਰਾਜਵਿੰਦਰ ਕੌਰ ਨੇ ਦੱਸਿਆ ਹੈ ਕਿ ਹਾਲਾਂਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਹੈ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਤੇ ਟੀਕਿਆਂ ਸਣੇ ਨੌਜਵਾਨ ਕਾਬੂ