ਅੰਮ੍ਰਿਤਸਰ: ਵਾਤਾਵਰਣ ਨੂੰ ਬਚਾਉਣ (Save the environment) ਲਈ ਜਿੱਥੇ ਕਈ ਵਾਤਾਵਰਣ ਪ੍ਰੇਮੀ ਬੂਟਾ ਲਗਾਓ ਦੀਆਂ ਦੁਹਾਈਆਂ ਦੇ ਰਹੇ ਹਨ, ਉੱਥੇ ਹੀ ਪੰਜਾਬ ਦੀ ਸਾਬਕਾ ਕੇਂਦਰੀ ਮੰਤਰੀ ਬੀਬਾ (Former Union Minister) ਹਰਸਿਮਰਤ ਕੌਰ ਵੱਲੋਂ ਵੀ ਨੰਨ੍ਹੀ ਛਾਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਵਿੱਚ ਹਰੇਕ ਵਿਅਕਤੀ ਨੂੰ ਇੱਕ ਬੂਟਾ ਲਗਾਉਣ ਲਈ ਅਪੀਲ ਕੀਤੀ ਗਈ ਸੀ।
ਜਿਸ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਦੇ ਵਿੱਚ ਬੂਟਾ ਪ੍ਰਸ਼ਾਦ ਵੀ ਸ਼ਰਧਾਲੂਆਂ ਨੂੰ ਦਿੱਤਾ ਅਤੇ ਇਹ ਸੇਵਾ ਨਿਰੰਤਰ ਜਾਰੀ ਹੈ। ਜਿਸ ਦੇ ਚੱਲਦੇ ਲਗਾਤਾਰ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਇੱਥੋਂ ਬੂਟਾ ਪ੍ਰਸ਼ਾਦ ਖੜਿਆ ਜਾਂਦਾ ਹੈ। ਉਸ ਦੀ ਚੰਗੀ ਤਰੀਕੇ ਨਾਲ ਸਾਂਭ ਸੰਭਾਲ ਵੀ ਕੀਤੀ ਜਾਂਦੀ ਹੈ ਅਤੇ ਵੱਡੀ ਗਿਣਤੀ 'ਚ ਸ਼ਰਧਾਲੂ ਆ ਕੇ ਬੂਟਾ ਪ੍ਰਸ਼ਾਦ ਲੈਂਦੇ ਹੋਏ ਦਿਖਾਈ ਦੇ ਰਹੇ।
ਇਸ ਸਬੰਧੀ ਪ੍ਰਬੰਧਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਰਧਾਲੂਆਂ ਦੇ ਵਿੱਚ ਬੂਟਾ ਪ੍ਰਸ਼ਾਦ ਦੇ ਘਰ ਲੈ ਕੇ ਜਾਣ ਨੂੰ ਬੜਾ ਉਤਸ਼ਾਹ ਹੁੰਦਾ ਹੈ। ਕਿਉਂਕਿ ਸ਼ਰਧਾਲੂ ਇਸ ਨੂੰ ਯਾਦਗਾਰ ਦੇ ਤੌਰ ‘ਤੇ ਵੀ ਘਰ ਵਿੱਚ ਲਗਾਉਂਦੇ ਹਨ ਅਤੇ ਜਦੋਂ ਬੂਟਾ ਪ੍ਰਸ਼ਾਦ ਦੇ ਰੂਪ ਵਿੱਚ ਮਿਲਦਾ ਹੈ। ਸ਼ਰਧਾਲੂ ਵੀ ਇਸ ਦੀ ਪੂਰੀ ਤਰੀਕੇ ਨਾਲ ਸਾਂਭ ਸੰਭਾਲ ਜ਼ਰੂਰ ਕਰਦੇ ਹਨ। ਇਸ ਦੇ ਨਾਲ ਹੀ ਪ੍ਰਬੰਧਕਾਂ ਨੇ ਦੱਸਿਆ ਕਿ ਕਈ ਵਾਰ ਸ਼ਰਧਾਲੂ ਵੱਖ-ਵੱਖ ਕਿਸਮਾਂ ਦੇ ਬੂਟਿਆਂ ਨੂੰ ਲੈ ਕੇ ਵੀ ਮੰਗ ਕਰਦੇ ਹਨ ਅਤੇ ਜੋ ਵੀ ਬੂਟਾ ਉਨ੍ਹਾਂ ਦੇ ਕੋਲ ਹੁੰਦਾ ਉਹ ਸ਼ਰਧਾਲੂਆਂ ਨੂੰ ਦਿੰਦੇ ਹਨ ਅਤੇ ਇਹ ਸੇਵਾ ਐੱਸ.ਜੀ.ਪੀ.ਸੀ. (SGPC) ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੁਣ ਹਵਾ ਪ੍ਰਦੂਸ਼ਿਤ (Polluting the air) ਅਤੇ ਪਾਣੀ ਗੰਧਲਾ ਹੁੰਦਾ ਜਾ ਰਿਹਾ ਹੈ। ਜਿਸ ਤੋਂ ਬਾਅਦ ਵਾਤਾਵਰਨ ਪ੍ਰੇਮੀਆਂ ਵੱਲੋਂ ਲਗਾਤਾਰ ਹੀ ਪੰਜਾਬ ਵਾਸੀਆਂ ਨੂੰ ਬੂਟੇ ਲਗਾਉਣ ਲਈ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ ਅਤੇ ਇਸ ਵਿਧਾਨ ਸਭਾ ਚੋਣਾਂ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵੀ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਸੀ, ਕਿ ਉਹ ਵਾਤਾਵਰਣ ਨੂੰ ਬਚਾਉਣ ਲਈ ਆਪਣਾ ਚੋਣ ਮੈਨੀਫੈਸਟੋ ਵਿੱਚ ਕੁਝ ਜ਼ਰੂਰ ਦੇਣ ਤਾਂ ਜੋ ਕਿ ਵਾਤਾਵਰਣ ਨੂੰ ਬਚਾਇਆ ਜਾ ਸਕੇ, ਪਰ ਲਗਾਤਾਰ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਤਾਵਰਣ ਨੂੰ ਬਚਾਉਣ ਲਈ ਬੂਟਾ ਪ੍ਰਸ਼ਾਦ ਸ਼ਰਧਾਲੂਆਂ ਨੂੰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿ ਵਾਤਾਵਰਣ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ:ਸੀਐੱਮ ਮਾਨ ਵੱਲੋਂ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ