ਅੰਮ੍ਰਿਤਸਰ:ਅੱਜ ਅੰਮ੍ਰਿਤਸਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ, ਜਿਸ ਵਿੱਚ ਵਿਭਾਗ ਵੱਲੋਂ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਿਰਕਤ ਕੀਤੀ।
ਇਸੇ ਦੌਰਾਨ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮਲੇਰੀਆ ਤੋਂ ਬਚਣ ਲਈ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖੋ, ਪਿਛਲੇ ਸਾਲ ਅੰਮ੍ਰਿਤਸਰ ਵਿੱਚ ਮਲੇਰੀਆ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ, ਜਿਸ ਦਾ ਸਿਹਰਾ ਅੰਮ੍ਰਿਤਸਰ ਦੇ ਸਿਹਤ ਵਿਭਾਗ ਨੂੰ ਜਾਂਦਾ ਹੈ।
ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਅੱਜ ਪੰਜਾਬ ਭਰ 'ਚ ਬਿਜਲੀ ਕੱਟ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ 'ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਾਂਗਰਸ ਵਿਰੋਧੀ ਧਿਰ 'ਚ ਹੈ, ਇਸ ਲਈ ਉਨ੍ਹਾਂ ਨੂੰ ਆਵਾਜ਼ ਉਠਾਉਣ ਦਾ ਪੂਰਾ ਹੱਕ ਹੈ ਪਰ ਜਦੋਂ ਨਵਜੋਤ ਸਿੰਘ ਸਿੱਧੂ ਨੂੰ ਇਹ ਮੰਤਰਾਲਾ ਦਿੱਤਾ ਗਿਆ ਸੀ ਤਾਂ ਉਨ੍ਹਾਂ ਨੇ ਇਸ ਨੂੰ ਰੱਦ ਕਰ ਦਿੱਤਾ ਸੀ, ਉਹ ਇਸ ਵਿੱਚ ਕੰਮ ਨਹੀਂ ਕਰਨਾ ਚਾਹੁੰਦੇ ਸਨ ਅਤੇ ਅੱਜ ਜਦੋਂ ਉਨ੍ਹਾਂ ਦੇ ਹੱਥਾਂ ਵਿੱਚ ਕੋਈ ਤਾਕਤ ਨਹੀਂ ਹੈ ਤਾਂ ਉਹ ਇਸ ਤਰ੍ਹਾਂ ਵਿਰੋਧ ਕਰ ਰਹੇ ਹਨ ਜਿਸ ਦਾ ਕੋਈ ਮਤਲਬ ਨਹੀਂ ਹੈ।