ਅੰਮ੍ਰਿਤਸਰ:ਪੰਜਾਬ ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਹੈ, ਇੱਥੇ ਮੇਲਿਆਂ ਦਾ ਬਹੁਤ ਵੱਡਾ ਮਹੱਤਵ ਹੁੰਦਾ ਹੈ, ਵਿਸਾਖੀ ਮੌਕੇ ਹੀ ਅੰਮ੍ਰਿਤਸਰ ਦੀ ਵੱਲਾ ਪਸ਼ੂ ਮੰਡੀ ਵਿਖੇ ਪਸ਼ੂਆਂ ਅਤੇ ਘੋੜਿਆਂ ਦੇ ਚਾਹਵਾਨਾਂ ਵਾਸਤੇ ਵੱਡਾ ਮੇਲਾ ਹਰ ਸਾਲ ਲਗਾਇਆ ਜਾਂਦਾ ਹੈ, ਇਸ ਮੇਲੇ ਵਿੱਚ ਦੂਰੋਂ ਦੂਰੋਂ ਪਸ਼ੂ ਵਪਾਰੀ ਆ ਕੇ ਆਪਣੇ ਪਸ਼ੂ ਵੇਚਦੇ ਅਤੇ ਖਰੀਦ ਦੇ ਹਨ।
ਇਸ ਪਸ਼ੂ ਮੇਲੇ ਵਿੱਚ ਖਾਸ ਤੌਰ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ, ਇਸ ਮੌਕੇ ਵਪਾਰੀਆਂ ਤੇ ਠੇਕੇਦਾਰਾਂ ਵੱਲੋਂ ਮੰਤਰੀ ਧਾਲੀਵਾਲ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਹਨਾਂ ਨੂੰ ਸ਼੍ਰੀ ਸਿਰੋਪਾਓ ਸਾਹਿਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ, ਇਸ ਮੌਕੇ ਵਪਾਰੀਆਂ ਵੱਲੋਂ ਮੰਤਰੀ ਧਾਲੀਵਾਲ ਨੂੰ ਪਸ਼ੂ ਮੰਡੀ ਦੀਆਂ ਮੁਸ਼ਕਿਲਾਂ ਤੋਂ ਵੀ ਜਾਣੂ ਕਰਵਾਇਆ ਗਿਆ।
ਪੰਜਾਬ ਸਰਕਾਰ ਮੇਲਿਆਂ ਦੇ ਨਾਲ-ਨਾਲ ਰੁਜ਼ਗਾਰ ਵੀ ਉਪਲੱਬਧ ਕਰਵਾਏਗੀ ਉੱਥੇ ਹੀ ਪੰਜਾਬ ਕੈਬਨਿਟ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਅੰਮ੍ਰਿਤਸਰ ਵੱਲਾ ਪਸ਼ੂ ਮੰਡੀ ਦਾ ਦੌਰਾ ਕੀਤਾ ਗਿਆ ਹੈ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ ਹੈ। ਓਹਨਾਂ ਕਿਹਾ ਕਿ ਇਹਨਾਂ ਮੁਸ਼ਕਿਲਾਂ ਦਾ ਜਲਦ ਹੱਲ ਕੀਤਾ ਜਾਵੇਗਾ।
ਉੱਥੇ ਹੀ ਉਹਨਾਂ ਕਿਹਾ ਕਿ ਪੰਜਾਬ ਵਿੱਚ ਮੇਲਿਆਂ ਨੂੰ ਪ੍ਰਫੁੱਲਤ ਕਰਨ ਵਾਸਤੇ ਵਿਸ਼ੇਸ ਉਪਰਾਲੇ ਕੀਤੇ ਜਾਣਗੇ। ਪੰਜਾਬ ਵਿੱਚ ਮੇਲਿਆਂ ਦਾ ਨਾਲ-ਨਾਲ ਰੋਜ਼ਗਾਰ ਵੀ ਉਪਲੱਬਧ ਕਰਵਾਏ ਜਾਣਗੇ, ਉੱਥੇ ਹੀ ਮੰਡੀ ਦੇ ਠੇਕੇਦਾਰਾਂ ਵੱਲੋਂ ਵੀ ਮੰਤਰੀ ਦਾ ਧੰਨਵਾਦ ਕੀਤਾ ਗਿਆ ਅਤੇ ਵਾਪਰੀਆਂ ਨੂੰ ਸੁੱਖ ਸੁਵਿਧਾਵਾਂ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜੋ:ਮਾਨ ਸਰਕਾਰ ਦਾ ਵੱਡਾ ਫੈਸਲਾ: 184 ਸਾਬਕਾ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰਾਂ ਦੀ ਸੁਰੱਖਿਆ ’ਚ ਕਟੌਤੀ