ਅੰਮ੍ਰਿਤਸਰ :ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰੀ ਬਰਸਾਤ ਕਾਰਨ ਪਾਣੀ ਦੀ ਮਾਰ ਹੇਠ ਆਉਣ ਨਾਲੇ ਸੰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਯੋਜਨਾਬੰਦੀ ਉਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਰਾਵੀ ਦਰਿਆ ਅਤੇ ਸੱਕੀ ਨਾਲੇ ਨੇੜਲੇ ਇਲਾਕੇ ਲੋਧੀਗੁਜਰ, ਤੋਤਾ ਪੋਸਟ, ਝੁੰਜ ਆਦਿ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਕੁੱਝ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਬੀਐਸਐਫ ਨਾਲ ਗੱਲਬਾਤ ਕਰ ਕੇ ਸੱਕੀ ਨਾਲੇ ਵਿੱਚ ਲੋਧੀਗੁਜਰ ਵਿਖੇ ਮਾਰੇ ਗਏ ਪੱਕੇ ਬੰਨ੍ਹ ਨੂੰ ਹਟਾਉਣ ਲਈ ਕਿਹਾ ਤਾਂ ਜੋ ਇਹ ਪਾਣੀ ਖੇਤਾਂ ਵਿੱਚ ਨਾ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਦੀ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ।
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਰਾਵੀ ਦਰਿਆ ਅਤੇ ਸੱਕੀ ਨਾਲੇ ਦਾ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ - ਪ੍ਰਭਾਵਿਤ ਇਲਾਕਿਆਂ ਦੀ ਸਥਿਤੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰੀ ਬਰਸਾਤ ਕਾਰਨ ਪਾਣੀ ਦੀ ਮਾਰ ਹੇਠ ਆਉਣ ਨਾਲੇ ਸੰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਯੋਜਨਾਬੰਦੀ ਉਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।
ਮੁੜ ਵਸੇਬਾ ਕਾਰਜਾਂ ਵਿੱਚ ਨਹੀਂ ਛੱਡੀ ਜਾਵੇਗੀ ਕਸਰ :ਧਾਲੀਵਾਲ ਨੇ ਕਿਹਾ ਕਿ ਫਿਲਹਾਲ ਕੋਈ ਖਤਰਾ ਨਹੀਂ, ਪਰ ਜੇਕਰ ਸਾਉਣ ਮਹੀਨੇ ਭਾਰੀ ਬਰਸਾਤ ਹੁੰਦੀ ਹੈ ਤਾਂ ਅਸੀਂ ਖੇਤਾਂ, ਡੇਰਿਆਂ, ਪਿੰਡਾਂ ਤੋਂ ਲੋਕਾਂ ਨੂੰ ਸੁਰੱਖਿਆ ਸਥਾਨਾਂ ਉਤੇ ਤਬਦੀਲ ਕਰਨ ਦੀ ਯੋਜਨਾ ਉਲੀਕੀ ਹੈ, ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੇ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸਨ, ਪੁਲਿਸ, ਫੌਜ, ਐਨਡੀਆਰਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜਾਂ, ਬਚਾਅ ਕਾਰਜਾਂ ਅਤੇ ਮੁੜ ਵਸੇਬਾ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
- Today Punjab Weather: ਨਹੀਂ ਟੱਲ ਰਿਹਾ ਪੰਜਾਬ ਤੇ ਹਰਿਆਣਾ ਤੋਂ ਮੀਂਹ ਦਾ ਖ਼ਤਰਾ, ਹੁਣ ਤੱਕ ਇੱਕ ਹਜ਼ਾਰ ਤੋਂ ਉੱਤੇ ਪਿੰਡ ਹੋਏ ਤਬਾਹ
- Amritsar Fire News : ਛੇਹਰਟਾ ਇਲਾਕੇ 'ਚ ਇਕ ਘਰ ਨੂੰ ਲੱਗੀ ਅੱਗ, ਪੀੜਤ ਪਰਿਵਾਰ ਦੀ ਜਮ੍ਹਾਂ ਪੂੰਜੀ ਸੜ ਕੇ ਹੋਈ ਸੁਆਹ
- ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ, ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਯੋਜਨਾਬੱਧ ਤਰੀਕੇ ਨਾਲ ਲੰਬੇ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀਆਂ ਸਥਿਤੀਆਂ ਪੈਦਾ ਹੀ ਨਾ ਹੁੰਦੀਆਂ।