'ਜਲ੍ਹਿਆਂਵਾਲਾ ਬਾਗ਼ ਸਾਕੇ ਨੇ ਦੇਸ਼ ਨੂੰ ਜ਼ੁਲਮ ਵਿਰੁੱਧ ਇੱਕਜੁਟ ਕੀਤਾ' - gndu
ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਜਲ੍ਹਿਆਂਵਾਲਾ ਬਾਗ਼ ਦੀ ਸ਼ਤਾਬਦੀ ਨੂੰ ਸਮਰਪਿਤ 2 ਰੋਜ਼ਾ ਸੈਮੀਨਰ 'ਚ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਸਾਕੇ ਨੇ ਦੇਸ਼ ਨੂੰ ਅੰਗਰੇਜ਼ਾਂ ਵਿਰੁੱਧ ਲੜਾਈ ਲੜਨ ਲਈ ਇੱਕਜੁਟ ਕੀਤਾ।
ਅੰਮ੍ਰਿਤਸਰ: ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਜਲ੍ਹਿਆਂਵਾਲਾ ਬਾਗ਼ ਦੀ ਸ਼ਤਾਬਦੀ ਨੂੰ ਸਮਰਪਿਤ 2 ਰੋਜ਼ਾ ਸੈਮੀਨਰ 'ਚ ਸੰਬੋਧਨ ਕਰਦਿਆਂ ਕਿਹਾ ਹੈ ਕਿ 13 ਅਪ੍ਰੈਲ 1919 ਨੂੰ ਵਾਪਰੇ ਜਲ੍ਹਿਆਂਵਾਲਾ ਬਾਗ਼ ਸਾਕੇ ਨੇ ਦੇਸ਼ ਨੂੰ ਅੰਗਰੇਜ਼ਾਂ ਵਿਰੁੱਧ ਲੜਾਈ ਲੜਨ ਲਈ ਇੱਕਜੁਟ ਕਰ ਦਿੱਤਾ ਸੀ।
ਸਰਕਾਰੀਆ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਹੁਣ ਦੁਨੀਆਂ ਦੇ ਇਤਿਹਾਸ ਵਿੱਚ ਅਜਿਹਾ ਸਥਾਨ ਹੈ ਬਣ ਗਿਆ ਹੈ ਜੋ ਅੱਜ ਦੇਸ਼ ਅਤੇ ਸਮਾਜ ਦੇ ਲਈ ਕੁਝ ਕਰਨ ਦਾ ਜ਼ਜਬਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ਼ ਸਾਕੇ ਦੀ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਉਣ ਦਾ ਮੁੱਖ ਮਕਸਦ ਨੌਜਵਾਨਾਂ ਦੇ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਦੇ ਸੰਘਰਸ਼ ਬਦੌਲਤ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।