ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਸੀਐੱਮ ਬਣਾਇਆ ਗਿਆ ਹੈ। ਨਵੇਂ ਸੀਐੱਮ ਚਰਨਜੀਤ ਸਿੰਘ ਚੰਨੀ ਬਣਾਏ ਜਾਣ ਤੋਂ ਬਾਅਦ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਏ ਗਏ ਪੋਸਟਰਾਂ ਨੂੰ ਉਤਾਰਿਆ ਜਾਣ ਲੱਗ ਪਿਆ ਹੈ।
ਦੱਸ ਦਈਏ ਕਿ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ ਚ ਲਗਾਏ ਗਏ ਆਪਣੇ ਸਾਢੇ ਚਾਰ ਸਾਲ ਦੀਆਂ ਕਾਰਗੁਜਾਰੀਆਂ ਨੂੰ ਲੈ ਕੇ ਬੋਰਡ ਲਗਾਏ ਗਏ ਸੀ ਜਿਨ੍ਹਾਂ ਨੂੰ ਹੁਣ ਉਤਾਰਿਆ ਜਾ ਰਿਹਾ ਹੈ ਅਤੇ ਨਵੇਂ ਬੋਰਡ ਲਗਾਏ ਜਾ ਰਹੇ ਹਨ।
ਸੀਐੱਮ ਦਾ ਚਿਹਰਾ ਬਦਲਣ ਨਾਲ ਗਾਇਬ ਹੋਏ ਕੈਪਟਨ ਦੇ ਬੋਰਡ ਗਾਇਬ ਹੋਏ ਕੈਪਟਨ ਦੇ ਬੋਰਡ
ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਇੱਥੇ ਨਵੇਂ ਸੀਐੱਮ ਬਣਨ ਤੋਂ ਬਾਅਦ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਸਾਰੇ ਬੋਰਡ ਗਾਇਬ ਹੋ ਚੁੱਕੇ ਹਨ ਅਤੇ ਹੁਣ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਤੇ ਦੋ ਉਪ ਮੁੱਖ ਮੰਤਰੀਆਂ ਦੇ ਬੋਰਡ ਲਗਾਏ ਗਏ ਹਨ।
ਪਹਿਲਾਂ ਵੀ ਭੱਖਿਆ ਸੀ ਪੋਸਟਰ ਯੁੱਧ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੋਸਟਰਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਾਲੇ ਕਾਫੀ ਖਿੱਚੋਤਾਣ ਦੇਖਣ ਨੂੰ ਮਿਲੀ ਸੀ। ਜੀ ਹਾਂ ਪੰਜਾਬ ਦਾ ਇੱਕ ਹੀ ਕੈਪਟਨ ਦੇ ਪੋਸਟਰ ਲੱਗਣ ਤੋਂ ਬਾਅਦ ਪੰਜਾਬ ਚ ਸਿਆਸਤ ਕਾਫੀ ਗਰਮਾ ਗਈ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਜਾਣਾ ਸੀ, ਪਰ ਮੌਸਮ ਖ਼ਰਾਬ ਹੋਣ ਕਰਕੇ ਉਹ ਅੰਮ੍ਰਿਤਸਰ ਨਹੀਂ ਪਹੁੰਚ ਪਾਏ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਨਹੀਂ ਹੋ ਪਾਏ।
ਪੰਜਾਬ ’ਚ ਸੀਐੱਮ ਦਾ ਬਦਲਿਆ ਚਿਹਰਾ
ਹੁਣ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਦਲਣ ਕਾਰਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਲੇ ਪੋਸਟਰ ਉਤਾਰੇ ਜਾ ਰਹੇ ਹਨ। ਅਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Chief Minister Charanjit Singh Channi) ਦੀ ਤਸਵੀਰ ਵਾਲੇ ਪੋਸਟਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਤਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਪਾਰਟੀ ਦੇ ਵਿੱਚ ਸ਼ਰਮਿੰਦਗੀ ਮਹਿਸੂਸ ਕਰ ਰਹੇ ਸਨ। ਜਿਸ ਕਰਕੇ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ ਹੈ।
ਇਹ ਵੀ ਪੜੋ: ਸਮਾਂ ਪਾਬੰਦੀ ਉਪਰੰਤ ਹੁਣ ਅਫਸਰਾਂ ਦੇ ਤਬਾਦਲੇ