ਚੰਡੀਗੜ੍ਹ: ਅੰਮ੍ਰਿਤਸਰ ਦੇ ਹੈਰੀਟੇਜ ਸਟ੍ਰੀਟ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ ਥਾਂ 'ਤੇ ਸਥਾਪਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਦਾਇਰ ਕੇਸ ਵਾਪਸ ਲੈਣ ਤੇ ਉਨ੍ਹਾਂ ਦੀ ਸਮੀਖਿਆ ਦੇ ਵੀ ਹੁਕਮ ਵੀ ਦਿੱਤੇ ਹਨ।
ਹੈਰੀਟੇਜ ਸਟ੍ਰੀਟ 'ਚੋਂ ਹਟਾਏ ਜਾਣਗੇ ਗਿੱਧੇ-ਭੰਗੜੇ ਵਾਲੇ ਬੁੱਤ, ਕੈਪਟਨ ਨੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਦਰਬਾਰ ਸਾਹਿਬ ਨੇੜੇ ਹੈਰਿਟੇਜ ਸਟ੍ਰੀਟ 'ਤੇ ਸਥਾਪਿਤ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਫ਼ੋਟੋ
ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਵਿਰਾਸਤੀ ਮਾਰਗ ਵਿੱਚ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਮੀਂਹ ਦੇ ਬਾਵਜੂਦ 7ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੂੰ ਮੀਂਹ ਤੋਂ ਬਚਾਉਣ ਲਈ ਛੋਟੇ ਜਿਹੇ ਤੰਬੂ ਦੀ ਓਟ ਲੈਣੀ ਪਈ।
Last Updated : Jan 28, 2020, 8:05 PM IST