ਅੰਮ੍ਰਿਤਸਰ: ਪੰਜਾਬ 'ਚ ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਵਾਰ ਪਲਟਵਾਰ ਦਾ ਦੌਰ ਜਾਰੀ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਆਪਣੇ ਰਾਜਨੀਤਿਕ ਢਾਂਚੇ ਦਾ ਵੀ ਪਸਾਰ ਕਰ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਆਪਣੇ ਦਫ਼ਤਰ 'ਚ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਸਰਕਾਰ ਗੁਰੂ ਕਾ ਬਾਗ ਲਈ ਚੁਣੇ ਗਏ ਨਵੇਂ ਅਧਿਕਾਰੀਆਂ ਨੂੰ ਸਨਾਮਨਿਤ ਵੀ ਕੀਤਾ।
ਕੈਪਟਨ ਸਰਕਾਰ ਨੇ ਘੋਟਾਲੇ ਕਰਨ 'ਚ ਕੋਈ ਕਮੀ ਨਹੀਂ ਛੱਡੀ:ਬੋਨੀ ਅਜਨਾਲਾ - ਲੋਕਾਂ ਨੂੰ ਝੂਠ ਹੀ ਬੋਲਿਆ ਗਿਆ
ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਵਲੋਂ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਹਿਜ਼ ਲੋਕਾਂ ਨਾਲ ਧੋਖਾ ਹੀ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਸਿਰਫ਼ ਲਾਰਿਆਂ ਤੋਂ ਇਲਾਵਾ ਆਪਣੇ ਕੋਈ ਵੀ ਕੰਮ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਝੂਠ ਹੀ ਬੋਲਿਆ ਗਿਆ। ਜਿਸ ਲਈ ਹੁਣ ਲੋਕ ਅਕਾਲੀ ਦਲ ਦੀ ਸਰਕਾਰ ਮੁੜ ਸੂਬੇ 'ਚ ਦੇਖਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ 'ਚ ਕੁਰਸੀ ਦੀ ਦੌੜ ਲੱਗੀ ਹੋਈ ਹੈ, ਜਿਸ ਕਾਰਨ ਉਹ ਆਪਸੀ ਕਾਟੋ ਕਲੇਸ 'ਚ ਇੱਕ ਦੂਜੇ 'ਤੇ ਦੂਸ਼ਣਬਾਜ਼ੀ ਕਰ ਰਹੇ ਹਨ।
ਇਹ ਵੀ ਪੜ੍ਹੋ:ਗੁਰਦੁਆਰਾ ਕਮੇਟੀ: ਥੰਮ ਨਹੀਂ ਰਿਹਾ ਅਮਿਤਾਭ ਬੱਚਨ ਤੋਂ ਮਦਦ ਲੈਣ ਦਾ ਵਿਵਾਦ, ਜਨਰਲ ਹਾਉਸ ਬੁਲਾਉਣ ਦੀ ਮੰਗ