ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ। ਉਸ ਕੋਲੋਂ ਇੱਕ ਪਿਸਟਲ ਅਤੇ 2 ਰੌਂਦ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਏ ਇਕ ਕਤਲ ਦੇ ਕੇਸ ਵਿੱਚ ਇਹ ਗੈਂਗਸਟਰ ਲੋੜੀਂਦਾ ਸੀ। ਪੁਲਿਸ ਦੀ ਜਾਣਕਾਰੀ ਦੇ ਮੁਤਾਬਕ ਇਸ ਉੱਤੇ ਪਹਿਲਾਂ ਵੀ 9 ਮੁਕੱਦਮੇ ਦਰਜ ਹਨ।
ਇਹ ਕੁਝ ਸਮਾਂ ਪਹਿਲਾਂ ਹੀ ਪੰਜ ਸਾਲ ਦੀ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਇਆ ਸੀ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਅਦਾਲਤ ਵਿਚ ਪੇਸ਼ ਕਰ ਇਸ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਵੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਚੋਣਾਂ ਨੂੰ ਲੈ ਕੇ ਸਖ਼ਤੀ ਵਰਤਦੇ ਹੋਏ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਥਾਣਾ ਸਦਰ ਦੀ ਪੁਲਿਸ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ।